ਅਕਾਲੀ ਦਲ ਦੀ ਭਰਤੀ ਲਈ ਬਣੀ ਸੱਤ ਮੈਂਬਰੀ ਕਮੇਟੀ ਦੇ 05 ਮੈਂਬਰਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ 1925 ਗੁਰਦੁਆਰਾ ਐਕਟ ਦਾ ਕੋਈ ਦਖਲ ਨਹੀਂ : ਗੁਰਪ੍ਰਤਾਪ ਸਿੰਘ ਵਡਾਲਾ

05 members of the seven-member committee formed for Akali Dal recruitment met the Jathedar of Akal Takht Sahib

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ ਅਕਾਲੀ ਦਲ ਦੀ ਨਵੀਂ ਭਰਤੀ ਲਈ ਸੱਤ ਮੈਂਬਰੀ ਬਣੀ ਕਮੇਟੀ ਦੇ ਵੱਲੋਂ ਪਿਛਲੇ ਦਿਨੀ ਇੱਕ ਮੀਟਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੁਰਾਂ ਨੂੰ ਸੌਂਪੀ ਗਈ ਸੀ।  ਸੱਤ ਮੈਂਬਰੀ ਕਮੇਟੀ ਦੇ ਬਚੇ ਪੰਜ ਮੈਂਬਰਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਮੁਲਾਕਾਤ ਕੀਤੀ ਗਈ।

ਅਕਾਲ ਤਖਤ ਸਾਹਿਬ ਦੇ ਹੁਕਮਾਂ ਤੇ 1925 ਗੁਰਦੁਆਰਾ ਐਕਟ ਦਾ ਕੋਈ ਦਖਲ ਨਹੀਂ

 ਅਕਾਲੀ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪਿਛਲੇ ਦਿਨ ਅੰਤਰਿੰਗ ਕਮੇਟੀ ਦੇ ਮੈਂਬਰ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ ਅਤੇ ਉਸ ਦੌਰਾਨ ਉਹਨਾਂ ਵੱਲੋਂ ਗੁਰਦੁਆਰਾ ਐਕਟ 1925 ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਸੀ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਪਰਮਾਤਮਾ ਦਾ ਇਹ ਤਖਤ ਹੈ ਜਿਸ ਦੇ ਵਾਸਤੇ ਅਕਾਲ ਤਖਤ ਸਾਹਿਬ ਤੇ ਆਲ ਇੰਡੀਆ ਗੁਰਦੁਆਰਾ 1925 ਦਾ ਐਕਟ ਕੋਈ ਵੀ ਦਖਲ ਨਹੀਂ ਕਰਦਾ। ਉਹਨਾਂ ਕਿਹਾ ਕਿ ਗੁਰਦੁਆਰਾ 1925 ਦਾ ਐਕਟ ਗੁਰੂ ਘਰਾਂ ਦੀ ਸੇਵਾ ਸੰਭਾਲ ਵਾਸਤੇ ਬਣਾਇਆ ਗਿਆ ਸੀ ਅਤੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫਰਜ਼ ਹੈ। ਲੇਕਿਨ ਅਕਾਲ ਤਖਤ ਸਾਹਿਬ ਉਸਦੇ ਅਧੀਨ ਨਹੀਂ ਆਉਂਦਾ। ਅਤੇ ਜੋ ਗੱਲ ਅੰਤਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਕੀਤੀ ਗਈ ਹੈ ਉਹ ਬਹੁਤ ਹੀ ਗਲਤ ਹੈ।

ਸਰਬਉੱਚ ਸੰਸਥਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ

ਉਹਨਾਂ ਕਿਹਾ ਕਿ ਅਕਾਲ ਤਖਤ ਸਾਹਿਬ ਦਿੱਲੀ ਦੇ ਤਖਤ ਤੋਂ ਵੀ ਉੱਚਾ ਹੈ ਹੁਣ ਮੈਂ ਕਿਹਾ ਕਿ ਅਕਾਲ ਤਖਤ ਸਾਹਿਬ ਸਮੁੱਚੀ ਕੌਮ ਅਤੇ ਸਮੁੱਚੇ ਪੰਥ ਵਾਸਤੇ ਹੈ ਅਤੇ ਸਾਰਾ ਪੰਥ ਇਸ ਨੂੰ ਮੰਨਦਾ ਹੈ ਅਤੇ ਅਕਾਲ ਤਖਤ ਸਾਹਿਬ ਕੋਈ ਸ਼੍ਰੋਮਣੀ ਕਮੇਟੀ ਦਾ ਨਹੀਂ ਅਤੇ ਜੋ ਹੁਕਮਨਾਮਾ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਉਂਦਾ ਹੈ ਪੂਰੀ ਦੁਨੀਆ ਉਸ ਹੁਕਮਨਾਮੇ ਨੂੰ ਮੰਨਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵੱਡਾ ਭੁਲੇਖਾ ਪਾਲ ਰੱਖਿਆ ਸੀ ਉਹ ਭੁਲੇਖਾ ਉਹ ਕੱਢ ਦੇਣ ਉਹਨਾਂ ਕਿਹਾ ਕਿ ਅੱਜ ਵੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨਾਲ ਬੈਠ ਕੇ ਵਿਚਾਰਾਂ ਹੋਈਆਂ ਹਨ। ਅਤੇ ਜੋ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨੂੰ ਅਸਤੀਫਾ ਵਾਪਸ ਲੈਣ ਦੀ ਗੱਲ ਕੀਤੀ ਗਈ ਹੈ ਉਸ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੁਣਾਂ ਨੂੰ ਵਿਚਾਰ ਕਰਨੀ ਚਾਹੀਦੀ ਹੈ। ਅਤੇ ਆਪਣਾ ਅਸਤੀਫਾ ਵਾਪਸ ਲੈ ਕੇ ਐਸਜੀਪੀਸੀ ਲਈ ਵੀ ਕਾਰਜ ਕਰਨੇ ਚਾਹੀਦੇ ਹਨ ਅਤੇ ਸੱਤ ਮੈਂਬਰੀ ਕਮੇਟੀ ਵਿੱਚ ਵੀ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਪਿਛਲੇ ਦਿਨੀ ਸੱਤ ਮੈਂਬਰੀ ਕਮੇਟੀ ਵੱਲੋਂ ਕੀਤੀ ਮੀਟਿੰਗ ਦੀ ਰਿਪੋਰਟ ਸੰ ਸਾਹਿਬ ਗਿਆਨੀ ਰਘਬੀਰ ਸਿੰਘ ਹੁਣਾਂ ਨੂੰ ਸੌਂਪ ਦਿੱਤੀ ਗਈ ਹੈ।  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਰੋਸਾ ਦਵਾਇਆ ਹੈ ਕਿ ਜੋ 2 ਦਸੰਬਰ ਨੂੰ ਫਸੀਲ ਤੋਂ ਫੈਸਲੇ ਹੋਏ ਹਨ ਉਸ ਨੂੰ ਇਨ ਬਿਨ ਲਾਗੂ ਕੀਤਾ ਜਾਵੇਗਾ।