ਜੇਈਈ 'ਚ ਅੰਕ ਘੱਟ ਆਉਣ ਨੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਪਿੰਡ ਬੇਨੜਾ ਨਾਲ ਸਬੰਧਿਤ ਸੀ ਅਜੈਵੀਰ ਸਿੰਘ ਦਿਓਲ
Dhuri youth commits suicide
ਧੂਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਪਿੰਡ ਬੇਨੜਾ ਦੇ ਇਕ ਨੌਜਵਾਨ ਨੇ ਜੇਈਈ ਮੇਨਜ਼ 'ਚ ਅੰਕ ਘੱਟ ਆਉਣ ਕਾਰਨ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਜੈਵੀਰ ਸਿੰਘ ਦਿਓਲ ਵਜੋਂ ਹੋਈ ਹੈ, ਜੋ ਕਿ ਦਿੜ੍ਹਬਾ ਦੇ ਇਕ ਨਿੱਜੀ ਸਕੂਲ 'ਚ ਪੜ੍ਹਦਾ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਨੇ ਕੁਝ ਸਮਾਂ ਪਹਿਲਾਂ ਹੀ ਜੇਈਈ ਮੇਨਜ਼ ਦੀ ਪ੍ਰੀਖਿਆ ਦਿੱਤੀ ਸੀ, ਜਿਸ 'ਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਨੂੰ ਆਪਣੇ ਘਰ 'ਚ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਨਾਲ ਅਜੈਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਧੂਰੀ 'ਚ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਗਿਆ ਹੈ।