ਕਾਂਗਰਸ ਸਰਕਾਰ ਵਾਅਦਿਆਂ ਤੋਂ ਮੁਕਰੀ : ਸੁਖਬੀਰ
ਗੋਆ ਦੀ ਆਜ਼ਾਦੀ ਦੇ ਮਹਾਨ ਮਾਸਟਰ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਦੀ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ..
ਖੰਨਾ, 16 ਅਗੱਸਤ (ਸੁਖਵਿੰਦਰ ਸਿੰਘ ਸਲੌਦੀ, ਅਵਤਾਰ ਸਿੰਘ ਜੰਟੀ ਮਾਨ) : ਗੋਆ ਦੀ ਆਜ਼ਾਦੀ ਦੇ ਮਹਾਨ ਮਾਸਟਰ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਕਿਸਾਨ ਮੋਰਚੇ ਦੇ ਸ਼ਹੀਦ ਭੁਪਿੰਦਰ ਸਿੰਘ ਦੀ ਸ਼ਹੀਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਪੰਜਾਬੀਆਂ ਨੇ ਬੇਸ਼ੁਮਾਰ ਕੁਰਬਾਨੀਆਂ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਜਿਹੀ ਇਤਿਹਾਸਿਕ ਪਾਰਟੀ ਹੈ ਜਿਸ ਨੇ ਅਨੇਕਾਂ ਮੋਰਚੇ ਲਗਾਏ ਤੇ ਜਬਰ ਜ਼ੁਲਮ ਵਿਰੁਧ ਡੱਟ ਕੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਰਾਜ ਅੰਦਰ ਬਿਜਲੀ ਸਰਪਲੱਸ ਕੀਤੀ ਗਈ ਤੇ ਹੁਣ ਬਿਜਲੀ ਦੇ ਲਗਾਤਾਰ ਕੱਟ ਲੱਗ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਅੰਦੋਲਨ ਕਰਨ ਲਈ ਆਖਿਆ। ਕਿਸਾਨੀ ਕਰਜ਼ੇ ਬਾਰੇ ਕਾਂਗਰਸ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕਰਜ਼ਾ ਮੁਆਫ਼ੀ ਦੇ ਨਾਮ 'ਤੇ ਸੂਬੇ ਦੇ ਕਿਸਾਨਾਂ ਨਾਲ ਵਿਸ਼ਵਾਸਘਾਤ (ਬਾਕੀ ਸਫ਼ਾ 8 'ਤੇ)
ਕੀਤਾ। ਉਨ੍ਹਾਂ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਬਦਲੇ ਮਹਿਜ਼ 1500 ਕਰੋੜ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕਰ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਇਹ ਰਕਮ ਜਾਰੀ ਕਰਨ ਲਈ ਵੀ ਆਰਥਕ ਤੰਗੀ ਦੀ ਬਹਾਨੇਬਾਜ਼ੀ ਕੀਤੀ ਜਾ ਰਹੀ ਹੈ।
ਇਸ ਮੌਕੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਡਾ.ਦਲਜੀਤ ਸਿੰਘ ਚੀਮਾ, ਪ੍ਰੋ.ਪ੍ਰੇਮ ਸਿੰਘ ਚੰਦੂ ਮਾਜਰਾ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਸੰਤਾ ਸਿੰਘ ਉਮੈਦਪੁਰ, ਪਰਮਜੀਤ ਸਿੰਘ ਸਿਧਵਾਂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਚਰਨਜੀਤ ਸਿੰਘ ਬਰਾੜ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਹੀਰਾ ਸਿੰਘ ਗਾਬੜੀਆ, ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ। ਸਮਾਗਮ ਵਿਚ ਰਣਜੀਤ ਸਿੰਘ ਤਲਵੰਡੀ, ਬੂਟਾ ਸਿੰਘ ਰਾਏਪੁਰ, ਭੁਪਿੰਦਰ ਸਿੰਘ ਖ਼ੁਰਦ, ਸੁਰਿੰਦਰ ਸਿੰਘ ਖ਼ੁਰਦ ਵੀ ਹਾਜ਼ਰ ਸਨ।