ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਮੰਡ ਏਰੀਏ ਦਾ ਦੋਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਅੱਜ ਦਰਿਆ ਬਿਆਸ ਨਾਲ ਲੱਗਦੇ ਪਿੰਡ ਧੂੰਦਾ ਅਤੇ..

Sunil Jakhar

ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ ਨੇ ਅੱਜ ਦਰਿਆ ਬਿਆਸ ਨਾਲ ਲੱਗਦੇ ਪਿੰਡ ਧੂੰਦਾ ਅਤੇ ਮੁੰਡਾ ਪਿੰਡ ਦਾ ਦੌਰਾ ਕੀਤਾ। ਇਸ ਮੌਕੇ ’ਤੇ ਉਨ੍ਹਾਂ ਪਾਣੀ ਦੀ ਮਾਰ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜ਼ਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ’ਤੇ ਐਮ.ਐਲ.ਏ. ਸ੍ਰ. ਸੁਖਪਾਲ ਸਿੰਘਭੁੱਲਰ ਅਤੇ ਸ੍ਰ. ਗੁਰਕੀਰਤ ਸਿੰਘ ਕੋਟਲੀ ਵੀ ਨਾਲ ਸਨ। ਇਸ ਮੌਕੇ ’ਤੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਦਿਨੀਂ ਦਰਿਆ ਬਿਆਸ ਦੇ ਵਿਚ ਪਾਣੀ ਦੇ ਪੱਧਰ ਵਿੱਚ ਵਾਧਾ ਹੋਣ ਕਾਰਨ ਇਸ ਇਲਾਕੇ ਦੇ ਕਿਸਾਨਾਂ ਨੂੰ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ।ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਈਆਂ ਜ਼ਮੀਨਾਂ ਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਯੋਗ ਮੁਆਵਜ਼ਾ ਜਲਦੀ ਤੋਂ ਜਲਦੀ ਦਿੱਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਇਲਾਕੇ ਦੇ ਲੋਕਾਂ ਨੂੰ ਹਰ ਸਾਲ ਹੋਣ ਵਾਲੇ ਫ਼ਸਲਾਂ ਦੇ ਨੁਕਸਾਨ ਤੋਂ ਬਚਾਉਣ ਦੇ ਲਈ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਜਿਸ ਨੂੰ ਲੈ ਕੇ ਪਿੰਡ ਧੂੰਦਾ ਤੋਂ ਘੜਕਾ ਤੱਕ ਲੰਬਾ ਬੰਨ੍ਹ ਬਣਾਉਣ ਦਾ ਪ੍ਰੋਪਜ਼ਲ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਮਾਹਿਰਾਂ ਦੀ ਰਾਏ ਵੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਫਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ 8 ਹਜ਼ਾਰ ਰੁਪਏ ਤੋਂ ਵਧਾ ਕੇ 12 ਹਜ਼ਾਰ ਰੁਪਏ ਕੀਤਾ ਹੈ। ਡਾ. ਟੀ. ਹੱਕ ਦੀਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਵੱਲੋਂ ਦਿੱਤੀ ਅੰਤਰਿਮ ਰਿਪੋਰਟ ਦੇ ਆਧਾਰ ’ਤੇ ਸਰਕਾਰ ਨੇ ਸਾਰੇ ਛੋਟੇ ਅਤੇ ਦਰਮਿਆਨੇ (5 ਏਕੜ ਤੱਕ) ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਸਾਰਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਹੈ, ਜਿਸ ਨਾਲ 8.75 ਲੱਖ ਕਿਸਾਨਾਂ ਨੂੰ ਲਾਭ ਪੁੱਜੇਗਾ। 

ਇਸ ਤੋਂ ਇਲਾਵਾ ਬਾਕੀ ਦਰਮਿਆਨ ਕਿਸਾਨਾਂ ਨੂੰ ਕਰਜ਼ੇ ਦੀ ਰਾਸ਼ੀ ਤੋਂ ਬਿਨਾਂ 2 ਲੱਖ ਰੁਪਏ ਤੱਕ ਦੀ ਰਾਹਤ ਦੇਣ ਦਾ ਵੀ ਫੈਸਲਾਕੀਤਾ ਗਿਆ ਤਾਂ ਜੋ ਸਾਰੇ ਦਰਮਿਆਨੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਇਸ ਨਾਲ 1.50 ਲੱਖ ਹੋਰ ਕਿਸਾਨਾਂ ਨੂੰ ਲਾਭ ਪੁੱਜੇਗਾ। ਕੁੱਲ ਮਿਲਾ ਕੇ ਲਗਭਗ 10.25 ਲੱਖ ਕਿਸਾਨਾਂ ਨੂੰ ਇਸ ਕਰਜ਼ਾ ਮੁਆਫੀਦਾ ਲਾਭ ਮਿਲੇਗਾ। ਸਰਕਾਰ ਨੇ ਇਹ ਫੈਸਲਾ ਵੀ ਕੀਤਾ ਹੈ ਕਿ ਸੂਬੇ ਵਿੱਚ ਖੁਦਕੁਸ਼ੀਆਂ ਕਰਨ ਵਾਲੇ ਸਾਰੇ ਕਿਸਾਨਾਂ ਦਾ ਬਕਾਇਆ ਫ਼ਸਲੀ ਕਰਜ਼ਾ ਸਰਕਾਰ ਚੁੱਕੇਗੀ। 

ਇਸ ਮੌਕੇ ’ਤੇ ਹਲਕਾ ਵਿਧਾਇਕ ਸ੍ਰ. ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰਤਰ੍ਹਾਂ ਦੀ ਮੁਸ਼ਕਿਲ ਦਾ ਹੱਲ ਕਰਨ ਲਈ ਹਰ ਸਮੇਂ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਈਆਂ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦਿਵਾਉਣ ਲਈਜ਼ਿਲ੍ਹਾ ਪ੍ਰਸ਼ਾਸਨ ਵੱਲੇਂ ਗਿਰਦਾਵਰੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ’ਤੇ ਏ.ਡੀ.ਸੀ. (ਜਨਰਲ) ਸ੍ਰੀ ਸੰਦੀਪ ਰਿਸ਼ੀ, ਐੱਸ.ਡੀ.ਐੱਮ. ਡਾ. ਅਮਨਦੀਪ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।