ਜਸਟਿਸ ਰਣਜੀਤ ਸਿੰਘ ਕਮਿਸ਼ਨ ਪਹੁੰਚਿਆ ਫਰੀਦਕੋਟ
ਫਰੀਦਕੋਟ ਦੇ ਪਿੰਡ ਬਰਗਾੜੀ ਕਲਾਂ ਵਿੱਚ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਲਈ ਕੈਪਟਨ ਸਰਕਾਰ ਦੁਆਰਾ ਗਠਿਤ ਕੀਤਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਲਈ ਫਰੀਦਕੋਟ
ਫਰੀਦਕੋਟ ਦੇ ਪਿੰਡ ਬਰਗਾੜੀ ਕਲਾਂ ਵਿੱਚ ਹੋਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਲਈ ਕੈਪਟਨ ਸਰਕਾਰ ਦੁਆਰਾ ਗਠਿਤ ਕੀਤਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਜਾਂਚ ਲਈ ਫਰੀਦਕੋਟ ਵਿਖੇ ਪਹੁੰਚ ਗਿਆ ਹੈ। ਕਮਿਸ਼ਨ ਨੇ ਪਿੰਡ ਬਰਗਾੜੀ ਕਲਾਂ, ਬਹਿਬਲ ਕਲਾਂ ਅਤੇ ਬੁਰਜ ਜਵਾਹਰ ਸਿੰਘ ਵਾਲਾ ਦਾ ਦੌਰਾ ਕੀਤਾ। ਇਸ ਦੌਰਾਨ ਮੌਕੇ ਦੇ 38 ਗਵਾਹਾਂ ਅਤੇ ਪੀੜਿਤਾਂ ਦੇ ਬਿਆਨ ਦਰਜ ਕੀਤੇ ਗਏ ਪਰ ਸਥਾਨਕ ਲੋਕਾਂ ਨੇ ਵਾਰ ਵਾਰ ਬਿਠਾਏ ਜਾ ਰਹੇ ਕਮਿਸ਼ਨਾਂ ਬਾਰੇ ਬੇਭਰੋਸਗੀ ਜਤਾਈ।
ਜ਼ਿਕਰਯੋਗ ਹੈ ਕਿ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੁਆਰਾ ਵੀ ਜਸਟਿਸ ਜ਼ੋਰ ਸਿੰਘ ਕਮਿਸ਼ਨ ਨੂੰ ਬੇਅਦਬੀ ਕਾਂਡ ਦੀ ਜਾਂਚ ਦਾ ਜ਼ਿੰਮਾ ਸੌਂਪਿਆ ਗਿਆ ਸੀ ਜਿਸਨੇ ਆਪਣੀ ਰਿਪੋਰਟ ਸਰਕਾਰ ਤੱਕ ਪਹੁੰਚਾ ਦਿੱਤੀ ਗਈ ਸੀ ਜੋ ਕਿ ਹੁਣ ਤੱਕ ਜਨਤਕ ਨਹੀਂ ਕੀਤੀ ਗਈ। ਸਾਲ 2015 ਵਿੱਚ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ `ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ ਜਿਸ ਵਿੱਚ ਕਈ ਸਿੰਘ ਸ਼ਹੀਦ ਹੋਏ ਸੀ।