ਪਠਾਨਕੋਟ ਦੇ ਨਿੱਜੀ ਹਸਪਤਾਲ 'ਚ ਗਰਭਵਤੀ ਔਰਤ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨੇ ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਭਾਰੀ ਹੰਗਾਮਾ ਕੀਤਾ।

Dead

ਪਠਾਨਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਗਰਭਵਤੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨੇ ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਭਾਰੀ ਹੰਗਾਮਾ ਕੀਤਾ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਸੀ ਕਿ ਔਰਤ ਦਾ ਪਤੀ ਅਤੇ ਸਹੁਰਾ ਪਰਿਵਾਰ ਘਰ ਵਿੱਚ ਜ਼ਬਰਦਸਤੀ ਉਸਦਾ ਗਰਭਪਾਤ ਕਰਵਾ ਰਹੇ ਸੀ ਅਤੇ ਹਾਲਤ ਖਰਾਬ ਹੋਣ 'ਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਰਸਤੇ ਵਿੱਚ ਹੀ ਉਸਨੇ ਦਮ ਤੋੜ ਦਿੱਤਾ। ਮ੍ਰਿਤਕਾ ਦੇ ਭਰਾ ਦੇ ਦੱਸਣ ਅਨੁਸਾਰ ਮ੍ਰਿਤਕ ਔਰਤ 6 ਮਹੀਨਿਆਂ ਤੋਂ ਗਰਭਵਤੀ ਸੀ ਅਤੇ ਉਸਦਾ ਸਹੁਰੇ ਪਰਿਵਾਰ ਨਾਲ ਅਕਸਰ ਝਗੜਾ ਰਹਿੰਦਾ ਸੀ। ਪੁਲਿਸ ਨੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੋਸਟ ਮਾਰਟਮ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।