ਸੁਖਬੀਰ ਬਾਦਲ ਨੇ ਗੁਰਬਖਸ਼ ਸਿੰਘ ਖਾਲਸਾ ਦੀ ਮੌਤ 'ਤੇ ਕਾਰਵਾਈ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਅਧਿਕਾਰੀਆਂ ਨੂੰ ਸਜ਼ਾ...

sukhbir badal

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਉਨ੍ਹਾਂ ਅਧਿਕਾਰੀਆਂ ਨੂੰ ਸਜ਼ਾ ਦਿਵਾਉਣ ਲਈ ਨਿੱਜੀ ਦਖਲ ਦੇਣ ਜਿਹੜੇ ਸਿੱਖਾਂ ਦੇ ਹੱਕਾਂ ਲਈ ਲੜਨ ਵਾਲੇ ਗੁਰਬਖ਼ਸ਼ ਸਿੰਘ ਖਾਲਸਾ ਦੀ ਮੌਤ ਲਈ ਜ਼ਿੰਮੇਵਾਰ ਹਨ । ਬਾਦਲ ਨੇ ਮੁੱਖ ਮੰਤਰੀ ਦਾ ਧਿਆਨ ਸਿੱਖ ਕਾਰਕੁੰਨ ਦੇ ਬੇਟੇ ਜੁਝਾਰ ਸਿੰਘ ਵਲੋਂ ਦੱਸੀ ਗਈ ਘਟਨਾ ਵੱਲ ਦਿਵਾਇਆ, ਜਿਸ ਵਿਚ ਉਸ ਨੇ ਦੋਸ਼ ਲਾਇਆ ਹੈ ਕਿ ਪੁਲਿਸ ਦੀ ਲਾਪ੍ਰਵਾਹੀ ਕਰ ਕੇ ਉਸ ਦੇ ਪਿਤਾ ਦੀ ਜਾਨ ਗਈ ਹੈ।

ਬਾਦਲ ਨੇ ਉੁਨ੍ਹਾਂ ਪੁਲਿਸ ਅਧਿਕਾਰੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ, ਜਿਨ੍ਹਾਂ ਦਾ ਲਾਪ੍ਰਵਾਹੀ ਭਰਿਆ ਵਤੀਰਾ ਇਸ ਦੁਖਦਾਈ ਘਟਨਾ ਦੀ ਵਜ੍ਹਾ ਬਣਿਆ। ਬਾਦਲ ਨੇ ਕਿਹਾ ਕਿ ਭਾਵੇਂ ਕਿ ਇਸ ਮਾਮਲੇ ਵਿਚ ਕੁੱਝ ਪੁਲਿਸ ਵਾਲਿਆਂ ਵਿਰੁਧ ਕੇਸ ਦਰਜ ਕੀਤਾ ਗਿਆ ਹੈ ਪਰ ਉਨ੍ਹਾਂ ਵਿਰੁਧ ਇਹ ਸਾਰੀ ਕਾਰਵਾਈ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਤਾਂ ਜੋ ਪੀੜਤ ਦਾ ਪਰਿਵਾਰ ਤੇ ਸਮੁੱਚਾ ਸਿੱਖ ਭਾਈਚਾਰਾ ਵੇਖ ਸਕੇ ਕਿ ਇਨਸਾਫ ਹੋ ਰਿਹਾ ਹੈ।

ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਦਸਿਆ ਕਿ ਅਜਿਹੀਆਂ ਰਿਪੋਰਟਾਂ ਵੀ ਸੁਣਨ ਨੂੰ ਮਿਲੀਆਂ ਹਨ ਕਿ ਹਰਿਆਣਾ ਪੁਲਿਸ ਦੇ ਕੁੱਝ ਅਧਿਕਾਰੀਆਂ ਦਾ ਵਤੀਰਾ ਤੇ ਕਾਰਵਾਈ ਖਾਲਸਾ ਦੀ ਮੌਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।