ਮਦਦ ਲਈ ਵਧੇ ਹੱਥ, ਮੁੱਖ ਮੰਤਰੀ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ ਤੇ ਦਵਾਈਆਂ ਦੇਣ ਦਾ ਐਲਾਨ
ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੂੰ ਵੱਧਦੇ ਹੋਏ ਦੇਖ ਕੇ ਮੁੱਖ ਮੰਤਰੀ ਰਾਹਤ ਕੋਸ਼ ਵਿਚ 20 ਕਰੋੜ ਰੁਪਏ ਜਾਰੀ ਕੀਤੇ ਹਨ। ਕੋਰੋਨਾ ਵਾਇਰਸ....
ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੂੰ ਵੱਧਦੇ ਹੋਏ ਦੇਖ ਕੇ ਮੁੱਖ ਮੰਤਰੀ ਰਾਹਤ ਕੋਸ਼ ਵਿਚ 20 ਕਰੋੜ ਰੁਪਏ ਜਾਰੀ ਕੀਤੇ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 20 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ.ਸੀ/ਐੱਸ.ਡੀ.ਐਮਜ਼ ਨੂੰ ਸਾਰੀਆਂ ਸਹਾਇਤਾ ਵਧਾਉਣ ਦੇ ਵੀ ਹੁਕਮ ਦਿੱਤੇ ਹਨ। ਗਰੀਬ ਲੋਕਾਂ ਲਈ ਸ਼ੈਲਟਰ ਤੇ ਦਵਾਈਆਂ ਵੀ ਮੁਫ਼ਤ ਦਿੱਤੀਆ ਜਾਣਗੀਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਜਿਸ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ IAS ਇੱਕ ਦਿਨ ਦੀ ਤਨਖ਼ਾਹ CM ਰਾਹਤ ਕੋਸ਼ 'ਚ ਦੇਣ ਤਾਂ ਕਿ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇ। ਪੰਜਾਬ ਸਰਕਾਰ ਦੀ ਇਸ ਅਪੀਲ ਤੋਂ ਬਾਅਦ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਮਹੀਨੇ ਦੀ ਸੈਲਰੀ ਦੇ ਦਿੱਤੀ ਹੈ।
ਇਸ ਤੋਂ ਬਾਅਤ ਤ੍ਰਿਪਤ ਬਾਜਵਾ ਨੇ ਵੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ ਹੈ। ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੇ ਵੀ ਇੱਕ ਮਹੀਨੇ ਦੀ ਆਪਣੀ ਤਨਖ਼ਾਹ ਦੇ ਦਿੱਤੀ ਹੈ। ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਇੱਕ ਮਹੀਨੇ ਦੀ ਤਨਖਾਹ ਦੇ ਕੋਰੋਨਾ ਦੇ ਮਰੀਜ਼ ਲਈ ਸੀ ਐੱਮ ਫ਼ੰਡ ਨੂੰ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਲਿਖਿਆ ਹੈ ਕਿ ''ਪਿਛਲੇ ਦਿਨਾਂ ਵਿੱਚ, ਸਾਨੂੰ ਘਰੇਲੂ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭਣੀ ਪਈ ਸੀ। ਸਾਰੇ ਉਪਾਅ ਸਭ ਦੇ ਭਲੇ ਲਈ ਹਨ। ਹਾਲਾਂਕਿ ਮੈਨੂੰ ਖੁਸ਼ੀ ਹੈ ਕਿ ਹਰ ਕੋਈ ਲਾੱਕਡਾਊਨ ਲਈ ਸਰਕਾਰ ਦਾ ਸਹਿਯੋਗ ਕਰ ਰਿਹਾ ਹੈ ਤੇ ਜੋ ਇਸਦੀ ਪਾਲਣਾ ਨਹੀਂ ਕਰ ਰਹੇ ਉਨ੍ਹਾਂ ਨੂੰ ਵੀ ਇਹੀ ਕਹਿਣਾ ਚਾਹਾਂਗਾ ਕਿ ਇਸਨੂੰ ਹਲਕੇ ਵਿੱਚ ਨਾ ਲਓ ਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰੋ।''