ਕੋਰੋਨਾਵਾਇਰਸ: ਪੰਜਾਬ 'ਚ ਲੱਗਿਆ ਕਰਫਿਊ, ਹੁਣ ਨਹੀਂ ਦਿੱਤੀ ਜਾਵੇਗੀ ਢਿੱਲ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਸੋਮਵਾਰ ਨੂੰ ਕਰਫਿਊ ਲਗਾ ਦਿੱਤਾ ਹੈ। ਦੇਸ਼ ਦਾ ਇਹ ਪਹਿਲਾ ਸੂਬਾ ਹੈ ਜਿਸ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ।

file photo

ਜਲੰਧਰ- ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਸੋਮਵਾਰ ਨੂੰ ਕਰਫਿਊ ਲਗਾ ਦਿੱਤਾ ਹੈ। ਦੇਸ਼ ਦਾ ਇਹ ਪਹਿਲਾ ਸੂਬਾ ਹੈ ਜਿਸ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਲੋਕ ਤਾਲਾਬੰਦੀ ਦਾ ਪਾਲਣ ਨਹੀਂ ਕਰ ਰਹੇ ਸਨ, ਇਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਫਿਊ ਦਾ ਐਲਾਨ ਕੀਤਾ।

ਇਕ ਸਰਕਾਰੀ ਬੁਲਾਰੇ ਨੇ ਕਿਹਾ ਮੁੱਖ ਸਕੱਤਰ ਅਤੇ ਡੀ.ਜੀ.ਪੀ. ਮੁੱਖ ਮੰਤਰੀ ਨਾਲ ਮਿਲ ਕੇ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਬਿਨਾਂ ਕਿਸੇ ਢਿੱਲ ਦੇ ਪੂਰਾ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ”ਇਕ ਸੀਨੀਅਰ ਅਧਿਕਾਰੀ ਨੇ ਕਿਹਾ  ਲੋਕ ਅਜੇ ਵੀ ਵੱਡੀ ਗਿਣਤੀ ਵਿਚ ਘਰੋਂ ਤੋਂ ਬਾਹਰ  ਜਾ ਰਹੇ ਸਨ ਇਸ ਲਈ ਕਰਫਿਊ ਲਗਾਇਆ ਗਿਆ ਸੀ।

ਇਸਦਾ ਉਦੇਸ਼ ਲੋਕਾਂ ਨੂੰ ਆਪਣੇ ਘਰਾਂ ਵਿਚ ਰੱਖਣਾ ਹੈ। ”ਬੁਲਾਰੇ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਆਦੇਸ਼ ਦੇਣ ਲਈ ਕਿਹਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਜੇਕਰ ਕੋਈ ਇਸ ਪਾਬੰਦੀ ਤੋਂ ਛੋਟ ਚਾਹੁੰਦਾ ਹੈ ਤਾਂ ਉਸ ਨੂੰ ਇੱਕ ਨਿਰਧਾਰਤ ਅਵਧੀ ਅਤੇ ਕੰਮ ਲਈ ਇਹ ਛੋਟ ਦਿੱਤੀ ਜਾਵੇਗੀ।

ਪ੍ਰਧਾਨਮੰਤਰੀ ਮੋਦੀ ਦੀ ਫਿਰ ਦੇਸ਼ ਨੂੰ ਅਪੀਲ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਹੁਤ ਸਾਰੇ ਲੋਕ ਅਜੇ ਵੀ ਤਾਲਾਬੰਦੀ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ। ਕਿਰਪਾ ਕਰਕੇ ਅਜਿਹਾ ਕਰਕੇ ਆਪਣੇ ਆਪ ਨੂੰ ਬਚਾਓ, ਆਪਣੇ ਪਰਿਵਾਰ ਨੂੰ ਬਚਾਓ, ਨਿਰਦੇਸ਼ਾਂ ਦਾ ਗੰਭੀਰਤਾ ਨਾਲ ਪਾਲਣ ਕਰੋ। ਮੈਂ ਰਾਜ ਸਰਕਾਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨ।

ਭਾਰਤ ਵਿਚ ਹੁਣ ਤੱਕ 8 ਲੋਕਾਂ ਦੀ ਮੌਤ
ਭਾਰਤ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਭਾਰਤ ਵਿਚ ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਲੋਕਾਂ ਨੇ ਪੀਐੱਮ ਮੋਦੀ ਦੀ ਜਨਤਾ ਕਰਫਿਊ ਦੀ ਅਪੀਲ ਨੂੰ ਪੂਰਾ ਸਮਰਥਨ ਦਿੱਤਾ ਅਤੇ ਲੋਕ ਘਰਾਂ ਵਿੱਚ ਬੰਦ ਰਹੇ। ਸ਼ਾਮ 5 ਵਜ ਕੇ 5 ਮਿੰਟ ਲਈ ਲੋਕ ਆਪਣੇ ਘਰਾਂ ਦੀਆਂ ਛੱਤਾਂ ਅਤੇ ਗੇਟਾਂ ਤੇ ਖੜੇ ਹੋ ਗਏ ਅਤੇ ਕੋਰੋਨਾ ਵਿਰੁੱਧ ਲੜ ਰਹੇ ਕਾਮਿਆਂ ਲਈ ਤਾੜੀਆਂ, ਪਲੇਟਾਂ, ਘੰਟੀਆਂ ਵਜਾਈਆਂ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ