ਸੰਸਦ ਮੈਂਬਰ ਆਪਣੇ ਅਖ਼ਤਿਆਰੀ ਫ਼ੰਡਾਂ 'ਚੋਂ ਕੋਰੋਨਾ ਵਾਇਰਸ ਵਿਰੁਧ ਲੜਾਈ ਲਈ ਦੇਣ ਫ਼ੰਡ-ਬਾਦਲ ਪਰਿਵਾਰ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ  ਸਾਰੇ ਸੰਸਦ ਮੈਂਬਰਾਂ ਨੂੰ ਅਪਣੇ ਅਖ਼ਤਿਆਰੀ ਫੰਡਾਂ ...

file photo

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ  ਸਾਰੇ ਸੰਸਦ ਮੈਂਬਰਾਂ ਨੂੰ ਅਪਣੇ ਅਖ਼ਤਿਆਰੀ ਫੰਡਾਂ ਵਿਚੋਂ ਕੋਰੋਨਾ ਵਾਇਰਸ ਵਿਰੁਧ ਲੜਾਈ ਲਈ ਲੋੜੀਂਦਾ ਮੈਡੀਕਲ ਸਾਜ਼ੋ-ਸਮਾਨ ਖ਼ਰੀਦਣ ਵਾਸਤੇ ਹਸਪਤਾਲਾਂ ਨੂੰ ਫ਼ੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਵਿਚ ਪੈਂਦੇ ਸਾਰੇ ਹਸਪਤਾਲ ਇਸ ਮੰਤਵ ਲਈ ਫ਼ੰਡ ਹਾਸਲ ਕਰ ਸਕਣਗੇ। ਇਥੇ ਇਕ ਸਾਂਝੇ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਸਾਜ਼ੋ-ਸਮਾਨ ਅਤੇ ਟੈਸਟਿੰਗ ਕਿੱਟਾਂ ਦੀ ਭਾਰੀ ਕਮੀ ਦੀਆਂ ਰੀਪੋਰਟਾਂ ਆ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਹਸਪਤਾਲਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਵਿਸ਼ੇਸ਼ ਮੈਡੀਕਲ ਸਾਜ਼ੋ-ਸਮਾਨ ਲਈ ਲੋੜੀਂਦੇ ਫ਼ੰਡ ਉਨ੍ਹਾਂ ਦੇ ਅਖ਼ਤਿਆਰੀ ਫ਼ੰਡਾਂ ਵਿਚੋਂ ਜਾਰੀ ਕੀਤੇ ਜਾਣਗੇ। ਦੋਵੇਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਦੇਸ਼ ਦੇ ਬਾਕੀ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਸਰਕਾਰੀ ਹਸਪਤਾਲਾਂ ਲਈ ਫ਼ੰਡ ਜਾਰੀ ਕਰ ਕੇ ਇਸ ਮਹਾਂਮਾਰੀ ਵਿਰੁਧ ਲੜਾਈ ਵਿਚ ਅਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਬਾਕੀ ਸਾਰੇ ਚੁਣੇ ਹੋਏ ਨੁਮਾਇਦਿਆਂ ਅਤੇ ਜਨਤਾ ਵੀ ਨੂੰ ਇਸ ਕਾਰਜ ਵਿਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਇਹ ਰਾਹਤ ਕਾਰਜ ਤੁਰਤ ਸ਼ੁਰੂ ਕਰਨਾ ਚਾਹੀਦਾ ਹੈ। ਸਾਨੂੰ ਹਰ ਤਰ੍ਹਾਂ ਦੀ ਸਥਿਤੀ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਐਸ.ਜੀ.ਪੀ.ਸੀ. ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ।

ਅਕਾਲੀ ਦਲ ਪ੍ਰਧਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 31 ਮਾਰਚ ਤਕ ਮੁਕੰਮਲ ਤਾਲਾਬੰਦੀ ਸੰਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪੂਰੀ ਈਮਾਨਦਾਰੀ ਨਾਲ ਪਾਲਣ ਕਰਨ। ਉਹਨਾਂ ਅਕਾਲੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਵੀ ਲੋੜ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਦੀ ਸਹਾਇਤਾ ਕਰਨ ਅਤੇ ਲੋਕਾਂ ਵਿਚ ਵਲੰਟਰੀ ਤਾਲਾਬੰਦੀ ਦੀ ਲੋੜ ਸੰਬੰਧੀ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਇਸ ਗੱਲ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਕਿ ਬਜ਼ੁਰਗਾਂ ਨੂੰ ਸੁਰੱਖਿਅਤ ਰੱਖਿਆ ਜਾਵੇ। ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਅਰਾਮ ਘਰਾਂ ਨੂੰ ਸਰਕਾਰ ਲਈ ਕੁਆਰੰਟਾਇਨ ਕੇਂਦਰ ਬਣਾਉਣ ਦੀ ਦਿੱਤੀ ਪੇਸ਼ਕਸ਼ ਅਤੇ ਸਿੱਖਾਂ ਨੂੰ ਘਰਾਂ ਅੰਦਰ ਰਹਿਣ ਦੀ ਕੀਤੀ ਅਪੀਲ ਦੀ ਸ਼ਲਾਘਾ ਕੀਤੀ। 

ਉਨ੍ਹਾਂ ਐਸ.ਜੀ.ਪੀ.ਸੀ. ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਅਕਾਲੀ ਦਲ ਪ੍ਰਧਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 31 ਮਾਰਚ ਤਕ ਮੁਕੰਮਲ ਤਾਲਾਬੰਦੀ ਸੰਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪੂਰੀ ਈਮਾਨਦਾਰੀ ਨਾਲ ਪਾਲਣ ਕਰਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ