ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀ ਪਿੰਡ ਗੰਢੂਆਂ ਦੀ ਬੀਬੀ ਨੇ ਪਾਈ ਸ਼ਹੀਦੀ
ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ ਬੀਬੀ
Bibi Mohinder Kaur
ਪਟਿਆਲਾ : ਕੇਂਦਰ ਵੱਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਧਰਨਾ ਦੇ ਰਹੇ ਕਿਸਾਨਾਂ ਨੂੰ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਦੇ ਚਲਦੇ ਹੁਣ ਤੱਕ ਕਿਸਾਨ ਅੰਦੋਲਨ 'ਚ 200 ਤੋਂ ਵੱਧ ਕਿਸਾਨਾਂ ਦੀ ਮੌਤ ਹੋਣ ਚੁੱਕੀਆਂ ਹਨ।
ਇਸ ਵਿਚਕਾਰ ਅੱਜ ਪਿੰਡ ਗੰਢੂਆਂ ਦੀ ਬੀਬੀ ਮਹਿੰਦਰ ਕੌਰ ਦੀ ਮੌਤ ਹੋ ਗਈ ਹੈ। ਬੀਬੀ ਮਹਿੰਦਰ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੀ ਹੋਈ ਸੀ। ਬੀਬੀ 21 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਿਪਤ ਕਾਨਫਰੰਸ ਵਿਚ ਸ਼ਾਮਲ ਹੋਣ ਆਈ ਸੀ ਜਿਥੇ ਉਹਨਾਂ ਦੀ ਸਿਹਤ ਖਰਾਬ ਹੋ ਗਈ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਇਲਾਜ ਦੌਰਾਨ ਉਹਨਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਅੱਜ 65 ਸਾਲਾ ਪੰਜਾਬ ਦੀ ਬੀਬੀ ਦੀ ਟਿਕਰੀ ਬਾਰਡਰ ’ਤੇ ਮੌਤ ਹੋ ਗਈ ਹੈ। ਇਹ 65 ਸਾਲਾ ਬੀਬੀ ਬਲਬੀਰ ਕੌਰ ਪੰਜਾਬ ਦੇ ਮੰਡੀ ਕਲਾਂ (ਬਠਿੰਡਾ) ਦੀ ਰਹਿਣ ਵਾਲੀ ਸੀ।