ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਸੰਤ ਸੀਚੇਵਾਲ ਨੇ ਲਗਵਾਈ ਕੋਰੋਨਾ ਵੈਕਸੀਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੜੇ ਲੰਬੇ ਇੰਤਜ਼ਾਰ ਤੋਂ ਬਾਅਦ ਕੋਵਿਡ ਦੀ ਵੈਕਸੀਨ ਉਪਲਬਧ ਹੋਈ ਹੈ ਅਤੇ ਸਾਨੂੰ ਬਿਨਾਂ ਝਿਜਕ ਦੇ ਸਾਰਿਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ।"

Corona vaccine

ਸ਼ਾਹਕੋਟ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਵੱਖ ਵੱਖ ਸੂਬਿਆਂ ਵਿਚ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਇਸ ਦੌਰਾਨ ਹੁਣ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਰਕਾਰੀ ਹਸਪਤਾਲ ਸ਼ਾਹਕੋਟ ਵਿਖੇ ਕੋਰੋਨਾ ਵੈਕਸੀਨ ਲਗਵਾਈ। ਦੱਸ ਦੇਈਏ ਕਿ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਦੀ ਦੇਖ-ਰੇਖ ਹੇਠ ਲਗਵਾਇਆ ਗਿਆ ਹੈ। 

ਇਸ ਮੌਕੇ ਉਨ੍ਹਾਂ ਅਪੀਲ ਕੀਤੀ,"ਬੜੇ ਲੰਬੇ ਇੰਤਜ਼ਾਰ ਤੋਂ ਬਾਅਦ ਕੋਵਿਡ ਦੀ ਵੈਕਸੀਨ ਉਪਲਬਧ ਹੋਈ ਹੈ ਅਤੇ ਸਾਨੂੰ ਬਿਨਾਂ ਝਿਜਕ ਦੇ ਸਾਰਿਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣਾ ਚਾਹੀਦਾ ਹੈ।"