2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਸਿੱਖਿਆ ਵਿਭਾਗ ਦੇ ਸੁਹਿਰਦ ਉਪਰਾਲੇ

Vijay Inder Singla

ਚੰਡੀਗੜ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ।

ਸਿੱਖਿਆ ਮੰਤਰੀ  ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ।

ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਉਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ। ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋੋਗ ਵਰਤੋਂ ਵੀ ਹੋ ਸਕੇਗੀ।

ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ। ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।