ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਕਰਨ ਦਾ ਐਲਾਨ
ਸ਼ਹੀਦ-ਏ-ਆਜ਼ਮ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਨੋਟੀਫਿਕੇਸ਼ਨ
Chief Minister Bhagwant Mann
ਸਾਰੇ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨਾਂ ਰਿਹਾ ਕਰਨਗੇ ਬੰਦ
ਚੰਡੀਗੜ੍ਹ : ਪੰਜਾਬ 'ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।