ਮੁੱਖ ਮੰਤਰੀ ਭਗਵੰਤ ਮਾਨ ਸਮੇਤ ਇਹਨਾਂ ਆਗੂਆਂ ਨੇ ਦਿੱਤੀ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਰਧਾਂਜਲੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

"ਦਿਲ ਸੇ ਨਿਕਲੇਗੀ ਨਾ ਮਰ ਕਰ ਭੀ ਵਤਨ ਕੀ ਉਲਫਤ। ਮੇਰੀ ਮਿਟੀ ਸੇ ਭੀ ਖੁਸ਼ਬੂ-ਏ-ਵਤਨ ਆਏਗੀ ।"

Shaheed Bhagat Singh, Sukhdev and Rajguru

 

ਚੰਡੀਗੜ੍ਹ - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਉਹਨਾਂ ਦੇ ਸਾਥੀਆਂ ਸੁਖਦੇਵ ਤੇ ਰਾਜਗੂਰੂ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਸਾਰੇ ਸਿਆਸੀ ਲੀਡਰਾਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। 

ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਸਿਜਦਾ
ਕਿਹਾ - ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।

ਨਵਜੋਤ ਸਿੱਧੂ ਨੇ ਵੀ ਭਗਤ ਸਿੰਘ ਦੇ ਵਿਚਾਰ ਕੀਤੇ ਸਾਂਝੇ
ਲਿਖ ਰਿਹਾ ਹਾਂ ਮੈਂ ਅੰਜਾਮ ਜਿਸ ਦਾ ਕੱਲ੍ਹ ਆਗਾਜ਼ ਹੋਵੇਗਾ, ਮੇਰੇ ਖ਼ੂਨ ਦੀ ਹਰ ਬੂੰਦ ਇਨਕਲਾਬ ਲਿਆਵੇਗੀ -ਭਗਤ ਸਿੰਘ
ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਅਜੇ ਵੀ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਨਹੀਂ ਹੋਏ। 

PM ਮੋਦੀ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਭੇਟ ਕੀਤੀ ਸ਼ਰਧਾਂਜਲੀ
ਕਿਹਾ - ਮਾਤ ਭੂਮੀ ਲਈ ਮਰ-ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਭਾਰਤ ਜ਼ਿੰਦਾਬਾਦ!

ਸਾਬਕਾ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
"ਦਿਲ ਸੇ ਨਿਕਲੇਗੀ ਨਾ ਮਰ ਕਰ ਭੀ ਵਤਨ ਕੀ ਉਲਫਤ।
   ਮੇਰੀ ਮਿਟੀ ਸੇ ਭੀ ਖੁਸ਼ਬੂ-ਏ-ਵਤਨ ਆਏਗੀ ।"

ਅਰਵਿੰਦ ਕੇਜਰੀਵਾਲ ਨੇ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਨੂੰ ਭੇਟ ਕੀਤੀ ਸ਼ਰਧਾਂਜਲੀ
''ਦੇਸ਼ ਦੀ ਆਜ਼ਾਦੀ ਦੀ ਲਹਿਰ ਦੇ ਅਮਰ ਪ੍ਰਤੀਕ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੇ ਇਨ੍ਹਾਂ ਨਾਇਕਾਂ ਦੀ ਅਮਰ ਕੁਰਬਾਨੀ ਦਾ ਹਰ ਦੇਸ਼ ਵਾਸੀ ਹਮੇਸ਼ਾ ਰਿਣੀ ਰਹੇਗਾ''