ਅੰਮ੍ਰਿਤਪਾਲ ਦਾ ਗੰਨਮੈਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਪੰਜਾਬ

ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ।

photo

 

ਖੰਨਾ - ਪੰਜਾਬ ਪੁਲਿਸ ਛੇਵੇਂ ਦਿਨ ਵੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਉਹ ਪੰਜਾਬ ਤੋਂ ਭੱਜ ਗਿਆ ਹੈ। ਪੁਲਿਸ ਨੂੰ ਉਸ ਦੇ ਉੱਤਰਾਖੰਡ ਵਿੱਚ ਹੋਣ ਦਾ ਸ਼ੱਕ ਹੈ।

ਪੁਲਿਸ ਨੇ ਅੱਜ ਅੰਮ੍ਰਿਤਪਾਲ ਦੇ ਗੰਨਮੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਹਰ ਸਮੇਂ ਅੰਮ੍ਰਿਤਪਾਲ ਨਾਲ ਰਹਿੰਦਾ ਸੀ।

ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਗਿੱਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਜਦੋਂ ਰਿਕਾਰਡ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਸ ਕੋਲ ਬੰਦੂਕ ਦਾ ਲਾਇਸੈਂਸ ਨਹੀਂ ਸੀ। ਉਸ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਤਹਿਤ ਐਫ਼.ਆਈ.ਆਰ. ਦਰਜ ਕੀਤੀ ਗਈ ਸੀ। ਉਹ ਅਜਨਾਲਾ ਕਾਂਡ ਵਿਚ ਵੀ ਸ਼ਾਮਿਲ ਸੀ। ਇਸ ਸੰਬੰਧੀ ਅਗਲੇਰੀ ਜਾਂਚ ਜਾਰੀ ਕੀਤੀ ਜਾ ਰਹੀ ਹੈ।