ਦੂਜੇ ਦਿਨ ਇਨ੍ਹਾਂ ਚਾਰ ਕਾਂਗਰਸੀ ਆਗੂਆਂ ਨੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਸ਼ਿਆਰਪੁਰ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ

Lok Sabha Elections : 4 congress leaders nomination filled

ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਪੰਜਾਬ 'ਚ ਨਾਮਜ਼ਦਗੀ ਕਾਗ਼ਜ਼ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਦੂਜੇ ਦਿਨ ਸੂਬੇ ਦੀ ਕਾਂਗਰਸ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਆਪਣੇ ਕਾਗ਼ਜ਼ ਦਾਖ਼ਲ ਕਰਵਾਏ। ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਬਠਿੰਡਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਨੇ ਕਾਗ਼ਜ਼ ਦਾਖ਼ਲ ਕੀਤੇ।

ਹੁਸ਼ਿਆਰਪੁਰ ਹਲਕੇ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਆਸ਼ਾ ਕੁਮਾਰੀ, ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸੀਨੀਅਰ ਪਾਰਟੀ ਆਗੂ ਮਹਿੰਦਰ ਸਿੰਘ ਕੇਪੀ ਵੀ ਮੌਜੂਦ ਸਨ।

ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਮੌਕੇ ਇਕ ਰੋਡ ਸ਼ੋਅ ਕੱਢਿਆ ਗਿਆ। ਔਜਲਾ ਨਾਲ ਕੈਬਨਿਟ ਮੰਤਰੀ ਓ.ਪੀ. ਸੋਨੀ, ਕੈਬਨਿਟ ਮੰਤਰੀ ਸੁੱਖ ਸਰਕਾਰੀਆ, ਵਿਧਾਇਕ ਰਾਜ ਕੁਮਾਰ ਵੇਰਕਾ, ਨਵਜੋਤ ਕੌਰ ਸਿੱਧੂ ਅਤੇ ਹੋਰ ਕਾਂਗਰਸੀ ਆਗੂ ਮੌਜੂਦ ਸਨ।

ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਆਪਣੀ ਮਾਂ ਅਤੇ 7 ਮੌਜੂਦਾ ਵਿਧਾਇਕਾਂ ਨਾਲ ਨਾਮਜ਼ਦਗੀ ਭਰਨ ਪਹੁੰਚੇ।

ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕੀਤੇ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ।