ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ

image

image

image

ਕਿਸਾਨ ਜਥੇਬੰਦੀਆਂ ਦੇ ਸਹਿਯੋਗ ਲਈ ਪਿੰਡਾਂ 'ਚੋਂ ਮੁੜ ਰਾਸ਼ਨ ਇਕੱਠਾ ਕਰਨਾ ਸ਼ੁਰੂ

ਘਰਾਣਿਆਂ ਦੇ ਕਾਰੋਬਾਰ ਦੀ ਚਿੰਤਾ ਹੈ | 
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ  ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ-ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ | 
ਪੰਜਾਬ ਤੋਂ ਔਰਤਾਂ ਅਤੇ ਨੌਜਵਾਨਾਂ ਦੇ ਕਾਫ਼ਲਿਆਂ ਦਾ ਡਿਊਟੀ ਮੁਤਾਬਿਕ ਦਿੱਲੀ ਦੇ ਕਿਸਾਨ-ਮੋਰਚਿਆਂ 'ਤੇ ਜਾਣਾ ਜਾਰੀ ਹੈ, ਅੰਦੋਲਨ ਨੂੰ  ਸਫ਼ਲ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਨੂੰ  ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ | 
ਲੋਕਤੰਤਰ ਵਿਚ ਲੋਕ ਵੱਡੇ ਹੁੰਦੇ ਹਨ | ਜੇ ਲੋਕ ਸਰਕਾਰਾਂ ਬਣਾ ਸਕਦੇ ਹਨ ਤਾਂ ਉਹ ਸਰਕਾਰਾਂ ਬਦਲ ਵੀ ਸਕਦੇ ਹਨ | ਇਸ ਕਰਕੇ ਕੇਂਦਰ ਸਰਕਾਰ ਨੂੰ  ਸੱਤਾ ਦੇ ਨਸ਼ੇ ਵਿਚ ਦੇਸ਼ ਦੇ ਅੰਨਦਾਤਾ ਨੂੰ  ਭੁਲਾਉਣਾ ਨਹੀਂ ਚਾਹੀਦਾ, ਸਗੋਂ ਉਨ੍ਹਾਂ ਦੀਆਂ ਮੰਗਾਂ ਨੂੰ  ਮਨਜ਼ੂਰ ਕਰਦਿਆਂ ਖੇਤੀ ਮਾਰੂ ਕਾਲੇ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ |