ਮਿਸ ਪੀਟੀਸੀ ਪੰਜਾਬੀ ਮਾਮਲਾ: ਨੈਨਸੀ ਘੁੰਮਣ ਨੇ ਹਾਈ ਕੋਰਟ 'ਚ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਪਟੀਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਮਲੇ ਵਿਚ ਭਗੌੜਾ ਅਸਿਸਟੈਂਟ ਡਾਇਰੈਕਟਰ ਨੈਨਸੀ ਘੁੰਮਣ ਨੇ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

High Court

 

ਚੰਡੀਗੜ੍ਹ: ਮਾਡਲ ਨਾਲ ਛੇੜਛਾੜ ਮਾਮਲੇ ਵਿਚ ਪੰਜਾਬੀ ਚੈਨਲ ਪੀਟੀਸੀ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਰਾਇਣ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਕ ਹੋਰ ਮੁਲਜ਼ਮ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਮਾਮਲੇ ਵਿਚ ਭਗੌੜਾ ਅਸਿਸਟੈਂਟ ਡਾਇਰੈਕਟਰ ਨੈਨਸੀ ਘੁੰਮਣ ਨੇ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ।

PTC Managing Director Rabindra Narain

ਇਸ ਤੋਂ ਪਹਿਲਾਂ ਸੈਸ਼ਨ ਕੋਰਟ ਮੁਹਾਲੀ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਨੈਨਸੀ ਘੁੰਮਣ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਝੂਠਾ ਫਸਾਇਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ 2 ਮਈ ਨੂੰ ਜਵਾਬ ਦੇਣਾ ਹੈ।

PTC

ਦਰਅਸਲ ਇਸ ਮਾਮਲੇ ਵਿਚ ਖਰੜ ਦੀ ਰਹਿਣ ਵਾਲੀ 24 ਸਾਲਾ ਲੜਕੀ ਸ਼ਿਕਾਇਤਕਰਤਾ ਹੈ। ਇਸ ਮਹੀਨੇ ਦੀ ਸ਼ੁਰੂਆਤ ਵਿਚ ਪੀਟੀਸੀ ਨੈਟਵਰਕ ਦੇ ਐਮਡੀ ਰਬਿੰਦਰ ਨਰਾਇਣ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਲੜਕੀ ਦਾ ਦੋਸ਼ ਸੀ ਕਿ ਉਸ ਨੂੰ ਇਕ ਹੋਟਲ ਵਿਚ ਰੱਖਿਆ ਗਿਆ ਸੀ ਅਤੇ ਉਸ ਨਾਲ ਪੀਟੀਸੀ ਦੇ ਸਟਾਫ਼ ਨੇ ਦੁਰਵਿਹਾਰ ਕੀਤਾ।