ਪੰਜਾਬ ਸਰਕਾਰ ਨੇ 184 ਵੱਡੇ ਆਗੂਆਂ ਤੇ ਹੋਰ ਖ਼ਾਸ ਵਿਅਕਤੀਆਂ ਦੀ ਸੁਰੱਖਿਆ ਲਈ ਵਾਪਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ।

CM Bhagwant Mann

 

ਚੰਡੀਗੜ੍ਹ:  ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। 184 ਆਗੂਆਂ ਅਤੇ ਉਹਨਾਂ ਦੇ ਪਰਿਵਾਰਾਂ ਦੇ ਗੰਨਮੈਨ ਵਾਪਸ ਲੈ ਲਏ ਗਏ ਹਨ। ਇਹਨਾਂ ਵਿਚ ਜ਼ਿਆਦਾਤਰ ਕਾਂਗਰਸੀ ਅਤੇ ਅਕਾਲੀ ਆਗੂ ਸ਼ਾਮਲ ਹਨ।


Photo


Photo

ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਹਨਾਂ ਵਿਚ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਸਾਬਕਾ ਮੰਤਰੀ ਸੁਰਜੀਤ ਰੱਖੜਾ, ਬੀਬੀ ਜਗੀਰ ਕੌਰ, ਸੁੱਚਾ ਸਿੰਘ ਛੋਟੇਪੁਰ, ਵਿਰਸਾ ਸਿੰਘ ਵਲਟੋਹਾ, ਅਰਵਿੰਦ ਖੰਨਾ, ਕੈਪਟਨ ਸੰਦੀਪ ਸੰਧੂ, ਕਾਂਗਰਸ ਦੇ ਕੌਮੀ ਬੁਲਾਰੇ ਅਚਾਰੀਆ ਪ੍ਰਮੋਦ ਕ੍ਰਿਸ਼ਨਨ, ਕਲਾਕਾਰ ਸਤਿੰਦਰ ਸੱਤੀ, ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਪਤਨੀ ਪਰਨੀਤ ਕੌਰ, ਕੁਲਬੀਰ ਜ਼ੀਰਾ ਦੀ ਪਤਨੀ ਵੀ ਸ਼ਾਮਲ ਹਨ।

Photo

ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਉਦੈਬੀਰ ਸਿੰਘ ਰੰਧਾਵਾ ਦਾ ਨਾਂ ਵੀ ਸ਼ਾਮਲ ਹੈ।


Photo

ਉਹਨਾਂ ਕੋਲ ਸਭ ਤੋਂ ਵੱਧ 6 ਮੁਲਾਜ਼ਮਾਂ ਦੀ ਸੁਰੱਖਿਆ ਅਤੇ ਇਕ ਕਾਰ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅਤੇ ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਤੋਂ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।