ਵਿੱਕੀ ਮਿੱਡੂਖੇੜਾ ਕਤਲ ਮਾਮਲਾ: ਭਰਾ ਅਜੈ ਪਾਲ ਨੇ ਕੀਤੀ ਚੌਥੇ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਮੰਗ 

ਏਜੰਸੀ

ਖ਼ਬਰਾਂ, ਪੰਜਾਬ

ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਮਾਮਲੇ ਵਿਚ ਥਾਣਾ ਮਟੌਰ ਮੋਹਾਲੀ ਵਿਖੇ ਧਾਰਾ-334 ਆਈ. ਪੀ. ਸੀ. ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ  ਕੀਤਾ ਹੈ।

Vicky Midukhera murder case

 

ਮੋਹਾਲੀ  : ਯੂਥ ਅਕਾਲੀ ਨੇਤਾ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿਚ ਅੱਜ ਫਿਰ ਨਵਾਂ ਮੋੜ ਆਇਆ ਹੈ। ਇਸ ਸੰਬੰਧੀ ਬਕਾਇਦਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਵੱਲੋਂ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਉਸ ਦੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿਚ ਇਕ ਗਵੱਈਏ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਪੁੱਤਰ ਸੌਦਾਗਰ ਸਿੰਘ ਅਤੇ ਇਸ ਮਾਮਲੇ ਵਿਚ ਜਿਹੜੇ 3 ਸ਼ੂਟਰ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ, ਉਸ ਨਾਲ ਸਬੰਧਿਤ ਕਾਲ ਡਿਟੇਲਜ਼, ਮੋਬਾਇਲ ਲੁਕੇਸ਼ਨ ਅਤੇ ਹੋਰ ਮੋਬਾਇਲ ਵਿਚਲਾ ਡਾਟਾ ਸੁਰੱਖਿਅਤ ਰੱਖਣਾ ਚਾਹੀਦਾ ਹੈ।

ਅਜੇ ਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਇਨ੍ਹਾਂ ਤਿੰਨ ਸ਼ੂਟਰਾਂ ਤੋਂ ਇਲਾਵਾ ਇੱਕ ਚੌਥਾ ਵਿਅਕਤੀ ਵੀ ਹੈ, ਜਿਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ। ਉਸ ਨੂੰ ਵੀ ਤੁਰੰਤ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਇਸ ਚੌਥੇ ਵਿਅਕਤੀ ਦਾ ਨਾਂ ਵੀ ਸਾਹਮਣੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਮਾਮਲੇ ਵਿਚ ਇਨਸਾਫ਼ ਮਿਲ ਸਕੇ। ਅਜੈਪਾਲ ਸਿੰਘ ਨੇ ਕਿਹਾ ਕਿ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦੇ ਮਾਮਲੇ ਵਿਚ ਥਾਣਾ ਮਟੌਰ ਮੋਹਾਲੀ ਵਿਖੇ ਧਾਰਾ-334 ਆਈ. ਪੀ. ਸੀ. ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ  ਕੀਤਾ ਹੈ।

ਅਜੈਪਾਲ ਸਿੰਘ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਆਪਣੇ ਆਖ਼ਰੀ ਸਾਹ ਤੱਕ ਪੈਰਵਾਈ ਕਰਦੇ ਰਹਿਣਗੇ। ਅਜੈਪਾਲ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਤਿੰਨੇ ਸ਼ੂਟਰਾਂ ਨੂੰ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਮੋਹਾਲੀ ਪੁਲਿਸ ਪੁੱਛਗਿੱਛ ਕਰਨ ਜਾ ਰਹੀ ਹੈ ਅਤੇ ਇਸ ਮਾਮਲੇ ਦਾ ਹੱਲ ਨਿਕਲਣ ਦੀ ਉਨ੍ਹਾਂ ਨੂੰ ਉਮੀਦ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮ ਸਲਾਖ਼ਾਂ ਦੇ ਪਿੱਛੇ ਹੋਣਗੇ।