ਸਵੱਛ ਭਾਰਤ ਮਿਸ਼ਨ: ਸੰਗਰੂਰ ਜ਼ਿਲ੍ਹੇ ਦੇ 108 ਪਿੰਡਾਂ ਨੂੰ ਮਿਲਿਆ ਓਡੀਐਫ ਪਲੱਸ ਦਰਜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹੇ ਦੇ 108 ਪਿੰਡਾਂ ਵਿੱਚ ਮੁਕੰਮਲ ਹੋਇਆ ਠੋਸ ਕੂੜਾ ਪ੍ਰਬੰਧਨ ਦਾ ਪ੍ਰੋਜੈਕਟ

photo

 

ਸੰਗਰੂਰ: ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਿੰਡਾਂ ਨੂੰ ਓਡੀਐਫ ਪਲੱਸ ਬਣਾਉਣ ਦੀ ਮੁਹਿੰਮ ਵਿੱਚ ਗਰੀਨ ਜ਼ੋਨ ਵਿੱਚ ਸ਼ਾਮਲ ਹੋਣ ਵਾਲਾ ਸੰਗਰੂਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਏ.ਡੀ.ਸੀ.(ਵਿਕਾਸ) ਵਰਜੀਤ ਵਾਲੀਆ ਦੀ ਅਗਵਾਈ ਹੇਠ ਤਨਦੇਹੀ ਨਾਲ ਕੰਮ ਕਰ ਰਹੀ ਟੀਮ ਨੂੰ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਸਫ਼ਾਈ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲਿਆ ਹੈ।

ਇਹ ਵੀ ਪੜ੍ਹੋ: ਇਨਕਮ ਟੈਕਸ ਦੀਆਂ ਰਿਟਰਨਾਂ ’ਚ ਹੇਰਾਫੇਰੀ ਕਰ ਕੇ 2 ਕਰੋੜ ਰੁਪਏ ਰਿਫੰਡ ਲੈਣ ਦੇ ਦੋਸ਼ ’ਚ 2 ਖ਼ਿਲਾਫ਼ ਪਰਚਾ

ਜ਼ਿਲ੍ਹੇ ਵਿੱਚ 108 ਪਿੰਡ ਅਜਿਹੇ ਹਨ ਜਿੱਥੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਜਾਂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਿੰਡ ਮੰਡਵੀ, ਮੰਗਵਾਲ, ਫਰਵਾਹੀ, ਰਾਏ ਧਰਨਾ, ਨੂਰਪੁਰਾ, ਖਨਾਲ ਕਲਾਂ, ਮਾਝੀ, ਬਖਤੜੀ, ਭੱਦਲਵੱਡ ਅਤੇ ਪੁਨਾਵਾਲ ਸ਼ਾਮਲ ਹਨ। ਇਨ੍ਹਾਂ ਪਿੰਡਾਂ ਨੇ ਓਡੀਐਫ ਪਲੱਸ ਦਾ ਦਰਜਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਸੰਗਰੂਰ ਜ਼ਿਲ੍ਹੇ ਨੂੰ ਓਡੀਐਫ ਪਲੱਸ ਤਹਿਤ ਗਰੀਨ ਜ਼ੋਨ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਵਿਭਾਗੀ ਟੀਮਾਂ ਇਸ ਮਿਸ਼ਨ ਦੇ ਅਗਲੇ ਪੜਾਅ ਨੂੰ ਨੇਪਰੇ ਚਾੜ੍ਹਨ ਲਈ ਹੋਰ ਉਤਸ਼ਾਹਿਤ ਹੋ ਗਈਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਪੁੱਤਰ ਅਰਸ਼ਦੀਪ ਸਿੰਘ ਨੇ IPL ’ਚ ਕਰਾਈ ਬੱਲੇ-ਬੱਲੇ : ਮੈਚ ਦੇ ਆਖ਼ਰੀ ਓਵਰ ’ਚ ਤੋੜੀਆਂ Middle Stump 

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਸੰਗਰੂਰ ਜ਼ਿਲ੍ਹੇ ਦੇ 121 ਪਿੰਡਾਂ ਵਿੱਚ 107 ਹੋਰ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਫੰਡ ਪ੍ਰਾਪਤ ਹੋਏ ਹਨ। ਇਨ੍ਹਾਂ ਪਿੰਡਾਂ ਨੂੰ 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਦੇ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਪਿੰਡਾਂ ਵਿੱਚ ਜ਼ਮੀਨੀ ਪੱਧਰ 'ਤੇ ਤਰਲ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨੂੰ ਵੀ ਲਾਗੂ ਕੀਤਾ ਜਾ ਸਕੇ।