Jathedar Gargaj News : ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਜਥੇਦਾਰ ਗੜਗੱਜ ਵੱਲੋਂ ਕਰੜੀ ਨਿੰਦਾ, ਕਿਹਾ- ਪੀੜਤ ਲੋਕਾਂ ਨਾਲ ਹੋਵੇ ਇਨਸਾਫ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jathedar Gargaj News : ਘਟਨਾ ਨੇ ਚਿੱਟੀ ਸਿੰਘਪੁਰਾ ਦਾ ਸਿੱਖ ਕਤਲੇਆਮ ਕਰਵਾਇਆ ਯਾਦ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Jathedar Kuldeep Singh Gargaj News Pahalgam Terror attack News in punjabi

Jathedar Kuldeep Singh Gargaj News: ਸ੍ਰੀ ਅੰਮ੍ਰਿਤਸਰ, 23 ਅਪ੍ਰੈਲ-  ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿੱਚ ਕਿਤੇ ਵੀ ਅਜਿਹਾ ਅਣਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ।

ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ ਅਤੇ ਮਾਰਚ 2000 ਵਿੱਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿੱਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ ਜਿਸ ਵਿੱਚ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿੱਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।