Pahalgam Attack News: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਪ੍ਰਗਟਾਈ ਸੰਵੇਦਨਾ
ਕਿਹਾ- ਇਸ ਅਣਮਨੁੱਖੀ ਅਤੇ ਬੇਰਹਿਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਸੱਟ ਮਾਰੀ
SGPC President Advocate Dhami expresses condolences to the victims of Pahalgam attack News
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਅਣਮਨੁੱਖੀ ਅਤੇ ਬੇਰਹਿਮ ਕਾਰਵਾਈ ਨੇ ਸਮਾਜ ਦੀਆਂ ਕਦਰਾਂ-ਕੀਮਤਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।
ਅਧਿਆਤਮਿਕ ਅਤੇ ਮਾਨਵਤਾਵਾਦੀ ਸਿੱਖਿਆਵਾਂ ਅਜਿਹੀ ਹਿੰਸਾ ਨੂੰ ਉਤਸ਼ਾਹਿਤ ਨਹੀਂ ਕਰਦੀਆਂ, ਸਗੋਂ ਸਾਰਿਆਂ ਨੂੰ ਏਕਤਾ, ਭਾਈਚਾਰੇ ਅਤੇ ਸਦਭਾਵਨਾ ਵੱਲ ਸੇਧ ਦਿੰਦੀਆਂ ਹਨ। ਮੈਂ ਅਕਾਲ ਪੁਰਖ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਹਮਲੇ ਦੌਰਾਨ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।