ਲੌਂਗੋਵਾਲ ਨੇ ਗੁਰੂ ਘਰਾਂ ਦੇ ਲੰਗਰਾਂ ਤੋਂ ਹਟਾਉਣ ਦੀ ਫਿਰ ਲਾਈ ਗੁਹਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ 'ਤੇ ਲਗਾਇਆ ਜਾ ਰਿਹਾ ਜੀ.ਐਸ.ਟੀ ਤੁਰਤ ਮੁਆਫ਼ ਹੋਣਾ ਚਾਹੀਦਾ ਹੈ।

Longowal appeals to remove GST from Langar

ਅੰਮ੍ਰਿਤਸਰ, 23 ਮਈ (ਸਸਜਟੀਵੀ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ 'ਤੇ ਲਗਾਇਆ ਜਾ ਰਿਹਾ ਜੀ.ਐਸ.ਟੀ ਤੁਰਤ ਮੁਆਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਮੁੜ ਤੋਂ ਗੁਹਾਰ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁਕੇ ਹਨ, ਪਰ ਫਿਰ ਵੀ ਕੇਂਦਰ ਸਰਕਾਰ ਵਲੋਂ ਇਸ ਮਸਲੇ ਦਾ ਕੋਈ ਹੱਲ ਨਹੀਂ ਕਢਿਆ ਗਿਆ।

 ਦਸ ਦਈਏ ਕਿ ਜੀਐਸਟੀ ਲੱਗਣ ਤੋਂ ਬਾਅਦ ਇਸ ਦਾ ਮਾੜਾ ਪ੍ਰਭਾਵ ਜਿਥੇ ਆਮ ਵਿਅਕਤੀ 'ਤੇ ਪਿਆ ਉਥੇ ਇਸ ਦਾ ਗੁਰੂ ਕੇ ਲੰਗਰਾਂ 'ਤੇ ਵੀ ਮਾੜਾ ਅਸਰ ਪਿਆ। ਇਸ ਸਬੰਧੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਅਕਾਲੀ ਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਨੁਮਾਇੰਦੇ ਕੇਂਦਰ ਸਰਕਾਰ ਨੂੰ ਬੇਨਤੀ ਕਰ ਚੁਕੇ ਹਨ ਪਰ ਕੇਂਦਰ ਸਰਕਾਰ ਅਪਦੀ ਜ਼ਿੱਦ 'ਤੇ ਅੜੀ ਹੋਈ ਹੈ।