ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਵੱਡੇ ਫ਼ਰਕ ਨਾਲ ਅੱਗੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ‘ਚ 19 ਮਈ ਨੂੰ 7ਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ...

Parneet Kaur and Surjit Rakhda

ਪਟਿਆਲਾ: ਪੰਜਾਬ ‘ਚ 19 ਮਈ ਨੂੰ 7ਵੇਂ ਪੜਾਅ ਦੀਆਂ ਲੋਕ ਸਭਾ ਚੋਣਾਂ ਹੋਈਆਂ ਸਨ, ਜਿਸ ਦੇ ਨਤੀਜੇ ਅੱਜ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪ੍ਰਸਾਸ਼ਨ ਵੱਲੋਂ ਹਰ ਗਿਣਤੀ ਕੇਂਦਰ ਵਿਖੇ ਇਕ ਗਿਣਤੀ ਸੁਪਰਵਾਈਜ਼ਰ, ਮਾਈਕਰੋ ਅਬਜ਼ਰਵਰ ਅਤੇ ਸਹਾਇਕ ਸਮੇਤ ਹੋਰ ਤਕਨੀਤੀ ਅਮਲਾ ਤਾਇਨਾਤ ਕੀਤਾ ਗਿਆ ਹੈ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ 6 ਚੋਣ ਨਿਗਰਾਨ ਵਿਸ਼ੇਸ਼ ਤੌਰ ‘ਤੇ ਮੌਜੂਦ ਹਨ। ਪ੍ਰਸਾਸ਼ਨ ਵੱਲੋਂ ਗਿਣਤੀ ਕੇਂਦਰਾਂ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 146123 ਵੋਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਤੋਂ ਅੱਗੇ ਚੱਲ ਰਹੇ ਹਨ।

ਪ੍ਰਨੀਤ ਕੌਰ 146123,

ਸੁਰਜੀਤ ਸਿੰਘ ਰੱਖੜਾ 113834,

ਧਰਮਵੀਰ ਗਾਂਧੀ 39046,

ਨੀਨਾ ਮਿੱਤਲ 15039,

ਦੱਸਣਯੋਗ ਹੈ ਕਿ ਪਟਿਆਲਾ ਵਿਚ ਮੁੱਖ ਮੁਕਾਬਲਾ ਕਾਂਗਰਸ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ, ਅਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਖ ਰੱਖੜਾ, ਮੌਜੂਦਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਵਿਚਕਾਰ ਹੈ।