ਬਿਹਾਰ ਦੇ 14 ਤੇ ਉੱਤਰ ਪ੍ਰਦੇਸ਼ ਦੇ 145 ਪ੍ਰਵਾਸੀਆਂ ਨੂੰ ਇੱਛਾ ਅਨੁਸਾਰ ਭੇਜਿਆ ਅਪਣੇ ਘਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਬਾਹਰਲੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਇੱਛਾ

file photo

ਮਾਨਸਾ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਮੱਦੇਨਜ਼ਰ ਬਾਹਰਲੇ ਰਾਜਾਂ ਦੇ ਪ੍ਰਵਾਸੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਰਾਜ ਨਾਲ ਸਬੰਧਤ ਰਾਜਾਂ ਵਿਖੇ ਭੇਜਣ ਦਾ ਕੰਮ ਨਿਰਵਿਘਨ ਜਾਰੀ ਹੈ।

ਅਤੇ ਇਸੇ ਦੀ ਲੜੀ ਤਹਿਤ ਅੱਜ ਬਿਹਾਰ ਦੇ ਗਯਾ ਨਾਲ ਸਬੰਧਤ 14 ਅਤੇ ਯੁ.ਪੀ. ਦੇ 24 ਜ਼ਿਲ੍ਹਿਆਂ ਨਾਲ ਸਬੰਧਤ 145 ਕੁੱਲ 159  ਪ੍ਰਵਾਸੀਆਂ ਨੂੰ ਸਥਾਨਕ ਸਰਕਾਰੀ ਨਹਿਰੂ ਸਰਕਾਰੀ ਤੋਂ ਬੱਸਾਂ ਰਾਹੀਂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਫਿਰੋਜ਼ਪੁਰ ਭੇਜਿਆ ਗਿਆ ਹੈ, ਜਿੱਥੋਂ ਉਹ ਟ੍ਰੇਨਾਂ ਰਾਹੀਂ ਆਪਣੇ ਜ਼ਿਲ੍ਹਿਆਂ ਵਿੱਚ ਪੁੱਜਣਗੇ।

ਇਨ੍ਹਾਂ ਪ੍ਰਵਾਸੀਆਂ ਦੀ ਮਾਨਸਾ ਵਿਖੇ ਐਸ.ਡੀ.ਐਮ ਸਰਬਜੀਤ ਕੌਰ, ਬੁਢਲਾਡਾ ਵਿਖੇ ਐਸ.ਡੀ.ਐਮ.ਆਦਿਤਯ ਡੇਚਲਵਾਲ ਅਤੇ ਸਰਦੂਲਗੜ੍ਹ ਵਿਖੇ ਐਸ.ਡੀ.ਐਮ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕਰੀਨਿੰਗ ਕਰਵਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ)  ਨਵਦੀਪ ਕੁਮਾਰ ਨੇ ਦੱਸਿਆ ਕਿ ਆਪਣੇ ਰਾਜਾਂ ਵਿੱਚ ਵਾਪਸ ਜਾਣ ਦੇ ਚਾਹਵਾਨ ਪ੍ਰਵਾਸੀਆਂ ਨੂੰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲਿਆਂ ਸਦਕਾ ਵਾਪਸ ਭੇਜਿਆ ਜਾ ਰਿਹਾ ਹੈ।

ਜਿਸ ਦੀ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੀਆਂ ਸਬ-ਡਵੀਜ਼ਨਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਤੋਂ ਬਿਹਾਰ ਰਾਜ ਦੇ ਗਯਾ ਅਤੇ ਉਤਰ ਪ੍ਰਦੇਸ਼ 24 ਜ਼ਿਲ੍ਹਿਆਂ ਅਲਗੜ੍ਹ, ਅਜਮਗੜ੍ਹ, ਬਾਗਪਤ, ਬਲੀਆ, ਬਾਂਦਾ, ਬਸਤੀ, ਭਦੋਹੀ, ਬੁਲੰਦਸ਼ਹਿਰ, ਚਿੱਤਰਕੂਟ, ਏਟਾ

ਗੌਤਮ ਬੁੱਧ ਨਗਰ, ਹਮੀਰਪੁਰ, ਹਾਥਰਸ, ਕਾਸਗੰਜ, ਖੇਰੀ, ਮਹੋਬਾ, ਮਓ, ਮੇਰਠ, ਮੁਜੱਫਰਨਗਰ, ਸਹਾਰਨਪੁਰ, ਸੰਤ ਕਬੀਰ ਨਗਰ, ਸ਼ਾਮਲੀ, ਸਿਧਾਰਥ ਨਗਰ ਅਤੇ ਸੋਨਭੱਦਰ ਨਾਲ ਸਬੰਧਤ 159 ਪ੍ਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ।

ਨਵਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਸਕਰੀਨਿੰਗ ਕਰਵਾ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਮੈਡੀਕਲ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਸਫਰ ਲਈ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਤਹਿਸੀਲਦਾਰ ਅਮਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ  ਰਘਬੀਰ ਸਿੰਘ ਮਾਨ, ਜ਼ਿਲ੍ਹਾ ਰੋਜ਼ਗਾਰ ਅਫਸ਼ਰ ਹਰਪ੍ਰੀਤ ਸਿੰਘ ਮਾਨਸਾਹੀਆ, ਨਾਇਬ ਤਹਿਸੀਲਦਾਰ  ਬਲਵਿੰਦਰ ਸਿੰਘ, ਜ਼ਿਲ੍ਹਾ ਇੰਚਾਰਜ ਲੈਂਡ ਐਂਡ ਰਿਕਾਰਡ ਸੁਸਾਇਟੀ  ਪ੍ਰਸ਼ਾਂਤ ਗਰਗ, ਮੈਡੀਕਲ ਅਫ਼ਸਰ ਡਾ. ਮਨਪੀ੍ਰਆ ਗਾਬਾ, ਹੈਲਥ ਸੁਪਰਵਾਈਜ਼ਰ  ਸੁਰਿੰਦਰ ਕੌਰ, ਫਾਰਮੇਸੀ ਅਫ਼ਸਰ ਪ੍ਰਹਿਲਾਦ ਪ੍ਰਸ਼ਾਦ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।