ਲੁਧਿਆਣਾ ਵਿੱਚ ਵਧਦੀ ਗਰਮੀ ਦਾ ਕਹਿਰ, ਪਾਰਾ 42 ਡਿਗਰੀ ਤੋਂ ਪਾਰ 

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਦੇ ਉਦਯੋਗਿਕ ਖੇਤਰ ਲੁਧਿਆਣਾ ਵਿਚ ਪਿਛਲੇ ਦਿਨ ਪਾਰਾ 42 ਡਿਗਰੀ ਸੈਲਸੀਅਸ ਨੂੰ.......

file photo

ਲੁਧਿਆਣਾ : ਪੰਜਾਬ ਦੇ ਉਦਯੋਗਿਕ ਖੇਤਰ ਲੁਧਿਆਣਾ ਵਿਚ ਪਿਛਲੇ ਦਿਨ ਪਾਰਾ 42 ਡਿਗਰੀ ਸੈਲਸੀਅਸ ਨੂੰ ਪਾਰ ਕਰਕੇ 42.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਿਸ ਨਾਲ ਸਥਾਨਕ ਸ਼ਹਿਰ ਵਾਲਿਆਂ ਨੂੰ ਲੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਾਰਚ ਮਹੀਨੇ ਤੋਂ ਲੈ ਕੇ ਆਖਰੀ ਦਿਨ ਤੱਕ ਮੌਸਮ ਦਾ ਮਿਜਾਜ ਲਗਾਤਾਰ ਬਦਲਦਾ ਜਾ ਰਿਹਾ ਸੀ।ਜਿਸ ਨਾਲ ਕਈ ਵਾਰ ਸਵੇਰੇ ਅਤੇ ਦੇਰ ਰਾਤ ਨੂੰ ਠੰਡ ਦਾ ਅਹਿਸਾਸ ਹੋਣ ਲੱਗ ਜਾਂਦਾ ਹੈ ਪਰ ਪਿਛਲੇ ਸਮੇਂ ਪਾਰੇ ਵਿੱਚ ਅਚਾਨਕ ਵਾਧਾ ਹੋਣ ਕਾਰਨ ਗਰਮੀ ਵੱਧ ਗਈ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਇੰਚਾਰਜ ਡਾ: ਪ੍ਰਭਜੋਤ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਘੱਟੋ ਘੱਟ ਪਾਰਾ 28.8 ਡਿਗਰੀ ਸੈਲਸੀਅਸ ਸੀ। ਸਵੇਰੇ 53ਪ੍ਰਤੀਸ਼ਤ ਅਤੇ ਸ਼ਾਮ ਨੂੰ 15 ਪ੍ਰਤੀਸ਼ਤ ਹਵਾ ਦੀ ਨਮੀ ਦਰਜ ਕੀਤੀ ਗਈ।

ਉਹਨਾਂ ਨੇ ਦੱਸਿਆ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਦਾ ਮਿਜਾਜ ਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਪਾਵਰਕੌਮ ਦੇ ਅਧਿਕਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਵਧ ਰਹੇ ਪਾਰਾ ਕਾਰਨ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ।

ਪਿਛਲੇ ਦਿਨੀਂ ਭਾਰਤੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਵਿਚ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਤਾਪਮਾਨ ਵਧਣ ਅਤੇ ਗਰਮੀ ਦੀ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਨੇ ਕਿਹਾ ਸੀ ਦਿੱਲੀ ਵਿੱਚ ਤਾਪਮਾਨ ਲਗਭਗ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਇਸ ਤੋਂ ਪਹਿਲਾਂ  ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ਜਦਕਿ ਘੱਟੋ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਸੀ।

ਇਕ ਨਿੱਜੀ ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਮੌਸਮ ਦੇ ਮਹੇਸ਼ ਪਲਾਵਤ ਨੇ ਦੱਸਿਆ  ਸੀ ਕਿ ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਉੱਤਰ ਪੱਛਮੀ ਭਾਰਤ ਵਿਚ ਖੁਸ਼ਕ ਅਤੇ ਧੁੱਪ ਰਹੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।