ਆਉਣ ਵਾਲੇ ਸਮੇਂ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣੇ ਚਾਹੀਦੇ ਹਨ: ਗਿਆਨੀ ਹਰਪ੍ਰੀਤ ਸਿੰਘ

ਏਜੰਸੀ

ਖ਼ਬਰਾਂ, ਪੰਜਾਬ

ਹੁਣ ਸਮਾਂ ਆ ਗਿਆ ਹੈ ਕਿ ਸਿੱਖ ਬਾਣੀ ਦਾ ਪਾਠ ਕਰਕੇ ਤਾਕਤਵਰ ਬਣੀਏ

Akal Takht Jathedar's Appeal: Every Sikh Licensee Should Have Modern Weapons

 

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਜਾਰੀ ਸੰਦੇਸ਼ ਵਿਚ ਕਿਹਾ ਹੈ ਕਿ ਹਰ ਸਿੱਖ ਨੂੰ ਆਧੁਨਿਕ ਲਾਇਸੈਂਸੀ ਹਥਿਆਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਹ ਗੱਲ ਗਿਆਨੀ ਹਰਪ੍ਰੀਤ ਸਿੰਘ ਨੇ ਮੀਰੀ-ਪੀਰੀ ਦੇ ਮੋਢੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਲਾਈਵ ਹੋ ਕੇ ਕਹੀ ਹੈ। 

ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਨੇ ਚਾਰ ਯੁੱਧ ਲੜੇ ਅਤੇ ਚਾਰੋਂ ਜਿੱਤੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ। ਜਥੇਦਾਰ ਨੇ ਸੰਦੇਸ਼ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿੱਖ ਬਾਣੀ ਦਾ ਪਾਠ ਕਰਕੇ ਤਾਕਤਵਰ ਬਣੀਏ ਅਤੇ ਹਰ ਸਿੱਖ ਹਥਿਆਰਬੰਦ ਹੋ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਾ ਸੰਦੇਸ਼ ਅੱਜ ਵੀ ਕਾਰਗਰ ਹੈ।

ਸਿੱਖਾਂ ਨੂੰ ਨਵੀਨਤਮ ਗਤਕਾ, ਤਲਵਾਰਬਾਜ਼ੀ, ਤੀਰਅੰਦਾਜ਼ੀ ਆਦਿ ਦਾ ਅਭਿਆਸ ਕਰਨ ਦੇ ਨਾਲ-ਨਾਲ ਗੁਰੂਆਂ ਦਾ ਨਾਮ ਜਪਣਾ ਚਾਹੀਦਾ ਹੈ। 
ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿਉਂਕਿ ਅੱਗੇ ਜੋ ਸਮਾਂ ਆ ਰਿਹਾ ਹੈ ਉਸ ਦੇ ਮੱਦੇਨਜ਼ਰ ਸਿੱਖਾਂ ਨੂੰ ਹਥਿਆਰ ਰੱਖਣੇ ਚਾਹੀਦੇ ਹਨ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਵੀ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਘਰ-ਘਰ ਤਬਾਹ ਕਰ ਰਿਹਾ ਹੈ। ਨਸ਼ਿਆਂ ਤੋਂ ਦੂਰ ਰਹਿਣ ਦਾ ਇੱਕੋ ਇੱਕ ਤਰੀਕਾ ਹੈ ਕਿ ਅਸੀਂ ਸਾਰੇ ਗੁਰਬਾਣੀ ਪੜ੍ਹੀਏ ਤੇ ਗੁਰੂਆਂ ਨੂੰ ਯਾਦ ਕਰੀਏ।