ਬਰਖ਼ਾਸਤ AIG ਰਾਜਜੀਤ ਦੀਆਂ ਵਧੀਆਂ ਮੁਸ਼ਕਲਾਂ! ਉਗਰਾਹੀ ਅਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਰਾਜਜੀਤ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਨਤਕ ਕੀਤੀਆਂ ਗਈਆਂ ਤਿੰਨ ਐਸਆਈਟੀ ਰਿਪੋਰਟਾਂ ਦੇ ਆਧਾਰ 'ਤੇ ਮੁਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ

Raj Jit Singh (File Photo)

 

ਚੰਡੀਗੜ੍ਹ: ਪੰਜਾਬ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਐਸ.ਟੀ.ਐਫ. ਦੀ ਵਿਸ਼ੇਸ਼ ਸਿੱਟ ਨੇ ਰਾਜਜੀਤ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਕ ਹੋਰ ਕੇਸ ਦਰਜ ਕੀਤਾ ਹੈ। ਰਾਜਜੀਤ 'ਤੇ ਨਸ਼ਾ ਤਸਕਰਾਂ ਤੋਂ ਰਿਸ਼ਵਤ ਮੰਗਣ ਅਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਦਾ ਇਲਜ਼ਾਮ ਹੈ। ਸੂਤਰਾਂ ਅਨੁਸਾਰ ਬਰਖ਼ਾਸਤ ਅਧਿਕਾਰੀ ਵਿਰੁਧ ਉਗਰਾਹੀ ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸਿੱਖਿਆ ਦਾ ਅਧਿਕਾਰ EWS ਵਿਦਿਆਰਥੀ ਨੂੰ ਆਪਣੇ ਆਪ ਨੂੰ ਸਿੱਖਿਅਤ ਕਰਨ ਲਈ "ਇੱਕ ਪੈਸਾ" ਅਦਾ ਕਰਨ ਲਈ ਮਜਬੂਰ ਨਹੀਂ ਕਰਦਾ: ਮਦਰਾਸ ਹਾਈ ਕੋਰਟ

ਸਪੈਸ਼ਲ ਟਾਸਕ ਫੋਰਸ ਵਲੋਂ ਰਾਜਜੀਤ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਨਤਕ ਕੀਤੀਆਂ ਗਈਆਂ ਤਿੰਨ ਐਸਆਈਟੀ ਰਿਪੋਰਟਾਂ ਦੇ ਆਧਾਰ 'ਤੇ ਮੁਹਾਲੀ ਪੁਲਿਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਫ.ਆਈ.ਆਰ. ਵਿਚ ਜ਼ਿਕਰ ਕੀਤਾ ਗਿਆ ਹੈ ਕਿ ਬਰਖ਼ਾਸਤ ਅਧਿਕਾਰੀ 'ਤੇ ਜਬਰੀ ਵਸੂਲੀ ਦਾ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਸਿਟ ਦੀਆਂ ਰਿਪੋਰਟਾਂ ਤੋਂ ਪਤਾ ਲਗਦਾ ਹੈ ਕਿ ਰਾਜਜੀਤ ਦੀ ਪੰਜਾਬ ਪੁਲਿਸ ਦੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਮਿਲੀਭੁਗਤ ਹੈ।

ਇਹ ਵੀ ਪੜ੍ਹੋ: ਅੰਬਾਲਾ : ਟਰੱਕ ’ਚ ਸਫ਼ਰ ਕਰਦੇ ਨਜ਼ਰ ਆਏ ਰਾਹੁਲ ਗਾਂਧੀ, ਡਰਾਈਵਰਾਂ ਤੋਂ ਜਾਣੀਆਂ ਉਨ੍ਹਾਂ ਦੀਆਂ ਮੁਸ਼ਕਲਾਂ

ਐਸਆਈਟੀ ਨੇ ਜਾਂਚ ਵਿਚ ਤਤਕਾਲੀ ਵਿਸ਼ੇਸ਼ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਐਸਆਈਟੀ ਦੁਆਰਾ ਜਾਂਚ ਕੀਤੇ ਵਿਅਕਤੀਆਂ ਦੇ ਬਿਆਨਾਂ ਦੇ ਅਧਾਰ ਤੇ ਬਰਖ਼ਾਸਤ ਪੁਲਿਸ ਅਧਿਕਾਰੀ ਦਾ ਨਾਂਅ ਲਿਆ ਹੈ।

ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਜੂਨ ਤਕ ਵਧੀ 

ਦੱਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਏ.ਆਈ.ਜੀ. ਰਾਜਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਨੇ ਵਾਰੰਟ ਵੀ ਜਾਰੀ ਕੀਤੇ ਹਨ। ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਹਾਲ ਹੀ ਵਿਚ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਦਿੱਲੀ, ਮੁਹਾਲੀ ਅਤੇ ਸ੍ਰੀਗੰਗਾਨਗਰ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ।