STF ਨੇ ਕਾਬੂ ਕੀਤਾ ਨਸ਼ਾ ਤਸਕਰ, ਚੀਨੀ ਡਰੋਨ, 4 ਕਰੋੜ ਦੀ ਹੈਰੋਇਨ ਅਤੇ ਅਸਲਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤਸਕਰ ਕੋਲੋਂ ਇਕ ਡਰੋਨ ਵੀ ਬਰਾਮਦ

Image: For representation purpose only

 

ਅੰਮ੍ਰਿਤਸਰ: ਸਪੈਸ਼ਲ ਟਾਸਕ ਫੋਰਸ ਨੇ ਨਸ਼ਾ ਤਸਕਰੀ ਦੇ ਕੌਮਾਂਤਰੀ ਨੈੱਟਵਰਕ ਨੂੰ ਤੋੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐਸਟੀਐਫ ਨੇ ਪਾਕਿਸਤਾਨ ਤੋਂ ਹਥਿਆਰਾਂ ਅਤੇ ਨਸ਼ੇ ਦੀ ਤਸਕਰੀ ਕਰਨ ਵਾਲੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਐਸਟੀਐਫ ਨੇ ਕਾਬੂ ਕੀਤੇ ਤਸਕਰ ਕੋਲੋਂ ਇਕ ਡਰੋਨ ਵੀ ਬਰਾਮਦ ਕੀਤਾ ਹੈ, ਜਿਸ ਦੀ ਮਦਦ ਨਾਲ ਪਾਕਿਸਤਾਨੀ ਤਸਕਰ ਹੈਰੋਇਨ ਦੀ ਖੇਪ ਨੂੰ ਭਾਰਤੀ ਸਰਹੱਦ ਵਿਚ ਭੇਜਦੇ ਸਨ।

ਇਹ ਵੀ ਪੜ੍ਹੋ: ਯੂਰਪੀ ਸੰਘ ਨੇ Meta 'ਤੇ ਲਗਾਇਆ 1.3 ਅਰਬ ਡਾਲਰ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ

 ਮੁਲਜ਼ਮ ਕੋਲੋਂ ਇਕ ਕਿਲੋ 600 ਗ੍ਰਾਮ ਦੇ ਕਰੀਬ ਹੈਰੋਇਨ ਦੀ ਖੇਪ ਜ਼ਬਤ ਕੀਤੀ ਗਈ ਹੈ, ਜਿਸ ਨੂੰ ਉਸ ਨੇ ਪਾਕਿਸਤਾਨ ਤੋਂ ਮੰਗਵਾਇਆ ਸੀ। ਇਸ ਦੀ ਕੀਮਤ 4 ਕਰੋੜ ਰੁਪਏ ਦਸੀ ਜਾ ਰਹੀ ਹੈ। ਐਸਟੀਐਫ ਨੇ ਦਸਿਆ ਕਿ ਮੁਲਜ਼ਮ ਲਖਵੀਰ ਸਿੰਘ ਲੱਖਾ ਭਾਰਤ ਤੋਂ ਡਰੋਨ ਭੇਜ ਕੇ ਪਾਕਿਸਤਾਨੀ ਤਸਕਰਾਂ ਤੋਂ ਸਾਮਾਨ ਮੰਗਵਾਉਂਦਾ ਸੀ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੂੰ ਮਿਲੇ 98 ਐਮਰਜੈਂਸੀ ਰਿਸਪਾਂਸ ਵਾਹਨ; ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਐਸਟੀਐਫ ਨੇ ਫੜੇ ਗਏ ਤਸਕਰ ਕੋਲੋਂ 315 ਬੋਰ ਦੀ ਰਾਈਫਲ ਵੀ ਬਰਾਮਦ ਕੀਤੀ ਹੈ। ਇੰਨਾ ਹੀ ਨਹੀਂ ਇਕ .32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਸਮੱਗਲਰ ਨੂੰ ਇਹ ਹਥਿਆਰ ਵੀ ਪਾਕਿਸਤਾਨ ਤੋਂ ਮਿਲੇ ਸਨ। ਪੁਲਿਸ ਨੇ ਤਸਕਰ ਵਿਰੁਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।