ਸੁਲਤਾਨਪੁਰ ਲੋਧੀ ਤੋਂ ਨਕੋਦਰ ਵਾਇਆ ਲੋਹੀਆਂ ਬੱਸ ਸੇਵਾ ਸ਼ੁਰੂ, ਐਮਪੀ ਸੀਚੇਵਾਲ ਨੇ ਦਿਤੀ ਹਰੀ ਝੰਡੀ

ਏਜੰਸੀ

ਖ਼ਬਰਾਂ, ਪੰਜਾਬ

ਸੰਤ ਸੀਚੇਵਾਲ ਨੇ ਦਸਿਆ ਕਿ ਇਲਾਕੇ ਦੇ ਲੋਕ ਇਸ ਰੂਟ ’ਤੇ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ

photo

 

ਬਲਬੀਰ ਸਿੰਘ ਸੀਚੇਵਾਲ ਨੇ ਸਥਾਨਕ ਬੱਸ ਸਟੈਂਡ ਤੋਂ ਨਕੋਦਰ ਲਈ ਸਰਕਾਰੀ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਨਰਲ ਮੈਨੇਜਰ ਪੰਜਾਬ ਰੋਡਵੇਜ਼ ਜਲੰਧਰ ਡਿੱਪੂ ਸੰਤ ਗੁਰਮੇਜ ਸਿੰਘ, ਜਸਵਿੰਦਰ ਸਿੰਘ ਅਤੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਚੰਦਰ ਜੋਤੀ ਸਿੰਘ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

ਸੰਤ ਸੀਚੇਵਾਲ ਨੇ ਦਸਿਆ ਕਿ ਇਲਾਕੇ ਦੇ ਲੋਕ ਇਸ ਰੂਟ ’ਤੇ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੇਵਾ ਸ਼ੁਰੂ ਕਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਦਸਿਆ ਕਿ ਇਸ ਸੇਵਾ ਲਈ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੱਤਰ ਲਿਖਿਆ ਗਿਆ ਹੈ।

ਜਿਨ੍ਹਾਂ ਨੇ ਕੁਝ ਦਿਨਾਂ ਵਿਚ ਹੀ ਮੰਗ ਪੂਰੀ ਕਰ ਦਿਤੀ ਹੈ। ਗੁਰਦੁਆਰਾ ਸੈਦਰਾਣਾ ਸਾਹਿਬ ਦੇ ਪ੍ਰਧਾਨ ਸੇਵਾਦਾਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਸੰਤ ਗੁਰਮੇਜ ਸਿੰਘ ਨੇ ਦਸਿਆ ਕਿ ਪਿੰਡ ਦੇ ਲੋਕ ਬੱਸ ਸੇਵਾ ਸ਼ੁਰੂ ਕਰਵਾਉਣ ਲਈ ਕਈ ਸਿਆਸੀ ਆਗੂਆਂ ਦੇ ਦਫ਼ਤਰਾਂ ਦੇ ਗੇੜੇ ਮਾਰ ਰਹੇ ਸਨ। ਇਸ ਮੌਕੇ ਹਰਜਿੰਦਰ ਸਿੰਘ ਸੀਚੇਵਾਲ, ਸੁਰਜੀਤ ਸਿੰਘ ਸੀਚੇਵਾਲ, ਗੁਰਦੀਪ ਸਿੰਘ, ਸੁਰਿੰਦਰ ਸਿੰਘ, ਗੁਰਬਖਸ਼ ਸਿੰਘ, ਦਲਜੀਤ ਸਿੰਘ, ਅਕਾਸ਼ਦੀਪ ਸਿੰਘ ਸ਼ਹਿਰੀ ਪ੍ਰਧਾਨ, ਲਵ ਸਿੰਘ ਪੀ.ਏ., ਅੰਮ੍ਰਿਤਪਾਲ ਸਿੰਘ, ਕਰਮਜੀਤ ਸਿੰਘ, ਦਇਆ ਸਿੰਘ ਅਤੇ ਰੋਡਵੇਜ਼ ਦੇ ਹੋਰ ਅਧਿਕਾਰੀ ਹਾਜ਼ਰ ਸਨ।