Punjab News: ਲੁਧਿਆਣਾ 'ਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ, ਜਨਰਲ ਸੈਕਟਰੀ ਭਾਜਪਾ 'ਚ ਸ਼ਾਮਲ

ਏਜੰਸੀ

ਖ਼ਬਰਾਂ, ਪੰਜਾਬ

ਸੁਮਨ ਰਾਣੀ ਨੇ ਛੱਡੀ ਕਾਂਗਰਸ,

File Photo

Punjab News: ਲੁਧਿਆਣਾ - ਲੁਧਿਆਣਾ 'ਚ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਝਟਕਾ ਲੱਗ ਰਿਹਾ ਹੈ। ਬੀਤੇ ਦਿਨੀਂ ਲੁਧਿਆਣਾ ਮਹਿਲਾ ਜ਼ਿਲਾ ਪ੍ਰਧਾਨ ਮਨੀਸ਼ਾ ਕਪੂਰ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ, ਉਸ ਤੋਂ ਬਾਅਦ ਅੱਜ ਸੁਮਨ ਰਾਣੀ ਜਨਰਲ ਸੈਕਟਰੀ ਪੰਜਾਬ ਮਹਿਲਾ ਕਾਂਗਰਸ ਪਾਰਟੀ ਦਾ ਪੱਲਾ ਛੱਡ ਭਾਜਪਾ 'ਚ ਸ਼ਾਮਲ ਹੋ ਗਏ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਮਨ ਰਾਣੀ ਨੇ ਦੱਸਿਆ ਕਿ ਉਹ ਪਿਛਲੇ 37 ਸਾਲਾਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਸਨ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦੀਆਂ ਮਾੜੀਆਂ ਨੀਤੀਆਂ ਅਤੇ ਗਲਤ ਹਰਕਤਾਂ ਦੇ ਕਾਰਨ ਭਰੇ ਮਨ ਨਾਲ ਕਾਂਗਰਸ ਛੱਡਣੀ ਪਈ ਹੈ। ਕਈ ਵਾਰ ਉਹਨਾਂ ਨੇ ਇਸ ਦੀ ਸ਼ਿਕਾਇਤ ਵੀ ਕਰਨ ਦੀ ਕੋਸ਼ਿਸ਼ ਕੀਤੀ ਪਰ ਹਾਈ ਕਮਾਂਡ ਵੱਲੋਂ ਸੁਣਵਾਈ ਨਾ ਹੋਣ ਕਰਨ  ਸੁਮਨ ਰਾਣੀ ਵੱਲੋਂ ਕਾਂਗਰਸ ਨੂੰ ਅਲਵਿਦਾ ਕਿਹਾ ਗਿਆ ਹੈ ਤੇ ਹੁਣ ਉਹ ਭਾਜਪਾ 'ਚ ਸ਼ਾਮਲ ਹੋ ਗਏ ਹਨ।