Punjab News: ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁਧ ਐਕਸ਼ਨ, ‘ਆਪ’ ਵਿਧਾਇਕ ਦੇ ਟਿਕਾਣਿਆਂ ’ਤੇ ਵਿਜੀਲੈਂਸ ਦੀ ਛਾਪੇਮਾਰੀ
ਜਲੰਧਰ ਸੈਂਟਰਲ ਤੋਂ ਵਿਧਾਇਕ ਹਨ ਰਮਨ ਅਰੋੜਾ
Vigilance raids on AAP MLA's premises
Vigilance raids on AAP MLA's premises: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁਧ ਵੱਡੀ ਕਾਰਵਾਈ ਕੀਤੀ ਹੈ। ‘ਆਪ’ ਵਿਧਾਇਕ ਰਮਨ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਲੰਧਰ ਸੈਂਟਰਲ ਤੋਂ ਰਮਨ ਅਰੋੜਾ ਵਿਧਾਇਕ ਹਨ। ਵਿਧਾਇਕ ਰਮਨ ਅਰੋੜਾ ’ਤੇ ਗੰਭੀਰ ਇਲਜ਼ਾਮ ਲੱਗੇ ਹਨ।
ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਜਾਂਦੇ ਸਨ ਤੇ ਫਿਰ ਪੈਸੇ ਲੈ ਕੇ ਨੋਟਿਸਾਂ ਨੂੰ ਰੱਦ ਕਰਵਾਇਆ ਜਾਂਦਾ ਸੀ।