ਪੰਜਾਬ ਵਿਚ ਲਾਏ ਜਾਣਗੇ 2 ਕਰੋੜ ਬੂਟੇ: ਧਰਮਸੋਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫ਼ਲ ਬਣਾਉਣ ਲਈ ਸੂਬੇ ਦਾ ਜੰਗਲਾਤ ਵਿਭਾਗ......
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫ਼ਲ ਬਣਾਉਣ ਲਈ ਸੂਬੇ ਦਾ ਜੰਗਲਾਤ ਵਿਭਾਗ ਵਲੋਂ ਚਾਲੂ ਸਾਲ ਦੌਰਾਨ ਵੱਖ-ਵੱਖ ਸਕੀਮਾਂ ਤਹਿਤ 2 ਕਰੋੜ ਬੂਟੇ ਲਾਏ ਜਾਣਗੇ ਅਤੇ ਇਸ ਮਿਸ਼ਨ ਤਹਿਤ ਹੁਣ ਤੱਕ 10 ਲੱਖ ਬੂਟੇ ਵੰਡੇ ਵੀ ਜਾ ਚੁੱਕੇ ਹਨ। ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਸਬੰਧੀ ਕੀਤੀ
ਵਿਸ਼ੇਸ਼ ਮੀਟਿੰਗ ਮਗਰੋਂ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਸੂਬੇ 'ਚ ਹਰਿਆਲੀ ਵਧਾਉਣ ਲਈ ਜੰਗਲਾਤ ਵਿਭਾਗ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੀ ਸਹਾਇਤਾ ਲਈ ਜਾਵੇਗੀ। ਉਨ੍ਹਾਂ ਕਿਹਾ ਸੂਬੇ 'ਚ ਕਾਰਜਸ਼ੀਲ ਸਮਾਜ-ਸੇਵੀ ਸੰਸਥਾਵਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਪੰਚਾਇਤਾਂ, ਨਗਰ ਕੌਂਸਲਾਂ ਅਤੇ ਲੋਕ ਨਿਰਮਾਣ ਵਿਭਾਗ ਅਧੀਨ ਆਉਂਦੇ ਖੇਤਰਾਂ 'ਚ ਚਾਲੂ ਸਾਲ ਦੌਰਾਨ 2 ਕਰੋੜ ਬੂਟੇ ਲਾਏ ਜਾਣਗੇ।
ਇਸ ਮੌਕੇ ਸ੍ਰੀ ਐਮ.ਪੀ. ਸਿੰਘ ਵਧੀਕ ਮੁੱਖ ਸਕੱਤਰ ਜੰਗਲਾਤ, ਸ੍ਰੀ ਜਤਿੰਦਰ ਸ਼ਰਮਾ ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਅਨੂਪ ਉਪਾਧਿਆਏ ਵਧੀਕ ਪ੍ਰਮੁੱਖ ਮੁੱਖ ਵਣਪਾਲ, ਸ੍ਰੀ ਐਚ. ਐਸ. ਗਰੇਵਾਲ ਐਮ.ਡੀ. ਪੰਜਾਬ ਰਾਜ ਵਣ ਵਿਕਾਸ ਨਿਗਮ, ਸੌਰਵ ਗੁਪਤਾ ਮੁੱਖ ਵਣਪਾਲ ਹਿੱਲਜ਼, ਸੁਨੀਲ ਕੁਮਾਰ ਮੁੱਖ ਵਣਪਾਲ ਪਲੇਨਜ਼ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਆਰ ਅਧਿਕਾਰੀ ਤੇ ਸਮੂਹ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।