ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਬਿੱਟੂ ਦਾ ਨਾਭਾ ਜੇਲ ਵਿਚ ਕਤਲ ਹੋਣ ਮਗਰੋਂ ਪੰਜਾਬ 'ਚ ਹਾਈ ਅਲਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਘਟਨਾ ਤੋਂ ਬਾਅਦ ਪੰਜਾਬ ਵਿਚ ਕਈ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

High Alert In Punjab

ਚੰਡੀਗੜ੍ਹ: ਬਰਗਾੜੀ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਮੀ ਮਾਮਲੇ ਦੇ ਮੁੱਖ ਦੋਸ਼ੀ ਦਾ ਨਾਭਾ ਜੇਲ੍ਹ ਵਿਚ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਸ਼ਾਮ ਪੰਜ ਵਜੇ ਦੀ ਹੈ। ਆਈ.ਜੀ. ਏ.ਐਸ.ਰਾਏ. ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਸਿੱਖੀ ਸਰੂਪ ਵਾਲੇ ਦੋ ਕੈਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿਤਾ ਅਤੇ ਜੇਲ 'ਚ ਬੰਦ ਡੇਰਾ ਪ੍ਰੇਮੀ 'ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਗਿਆ ਸੀ।

ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨਾਂ ਦੇ ਸਿੱਖ ਕੈਦੀਆਂ ਨੇ ਜੇਲ 'ਚ ਬੰਦ ਡੇਰਾ ਪ੍ਰੇਮੀ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿਤਾ। ਇਸ ਘਟਨਾ ਤੋਂ ਬਾਅਦ ਪੰਜਾਬ ਵਿਚ ਕਈ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਖੁਦ ਪੂਰੇ ਮਾਮਲੇ ‘ਤੇ ਨਜ਼ਰ ਰੱਖ ਰਹੇ ਹਨ।

 


 

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਬਿੱਟੂ ਬਰਗਾੜੀ ਵਿਚ 2015 ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਸਨ ਅਤੇ ਉਸ ਨੂੰ ਨਾਭਾ ਦੀ ਉਚ ਸੁਰੱਖਿਆ ਜੇਲ੍ਹ ਵਿਚ ਰੱਖਿਆ  ਗਿਆ ਸੀ।