ਡਾ. ਭੋਮਾ ਤੇ ਜੰਮੂ ਦੀ ਅਗਵਾਈ ਵਿਚ ਫ਼ੈਡਰੇਸ਼ਨ ਨੇ ਕੀਤਾ ਢੀਂਡਸਾ ਦਾ ਸਮਰਥਨ
ਪੁਰਾਣੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਕਰ ਕੇ ਨਵੇਂ ਦਲ ਦੇ ਗਠਨ ਦੇ ਕੀਤੇ ਐਲਾਨ ਤੋਂ ਬਾਅਦ ਸੀਨੀਅਰ ਅਕਾਲੀ
ਚੰਡੀਗੜ੍ਹ, 22 ਜੂਨ (ਗੁਰਉਪਦੇਸ਼ ਭੁੱਲਰ): ਪੁਰਾਣੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਕਰ ਕੇ ਨਵੇਂ ਦਲ ਦੇ ਗਠਨ ਦੇ ਕੀਤੇ ਐਲਾਨ ਤੋਂ ਬਾਅਦ ਸੀਨੀਅਰ ਅਕਾਲੀ ਨੇਤਾ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਅੱਜ ਇਥੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਆਗੂਆਂ ਪ੍ਰਧਾਨ ਡਾ. ਮਨਜੀਤ ਸਿੰਘ ਭੋਮਾ ਤੇ ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਫ਼ੈਡਰੇਸ਼ਨ ਆਗੂਆਂ ਨੇ ਅੱਜ ਢੀਂਡਸਾ ਨੂੰ ਮਿਲ ਕੇ ਸੰਗਰੂਰ ਰੈਲੀ ਵਿਚ ਕੀਤੇ ਐਲਾਨ ਮੁਤਾਬਕ ਅਸਲੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਸੰਭਾਲਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਪ੍ਰੰਪਰਾਵਾਂ ਦੀ ਬਹਾਲੀ ਤੇ ਸਿੱਖਾਂ ਦੀ ਮਹਾਨ ਸੰਸਥਾ ਐਸ.ਜੀ.ਪੀ.ਸੀ. ਦੇ ਪ੍ਰਬੰਧ ਵਿਚ ਤਬਦੀਲੀ ਲਈ ਇਹ ਸਮੇਂ ਦੀ ਲੋੜ ਹੈ। ਇਸੇ ਦੌਰਾਨ ਅੱਜ ਹੀ ਸ਼ਾਮ ਨੂੰ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਮੁੱਖ ਆਗੂ ਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ ਨੇ ਅਪਣੇ ਸਾਥੀਆਂ ਸਣੇ ਢÄਡਸਾ ਦੇ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਮੰਤਰੀ ਪਰਮਿੰੇਦਰ ਸਿੰਘ ਢÄਡਸਾ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਸੁਖਦੇਵ ਸਿੰਘ ਢÄਡਸਾ ਦੇ ਸਲਾਹਕਾਰ ਦਵਿੰਦਰ ਸਿੰਘ ਸੋਢੀ ਵੀ ਮੌਜੂਦ ਸਨ।