ਮਨਰੇਗਾ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਐਮ.ਪੀ. ਡਾ. ਅਮਰ ਸਿੰਘ ਨੇ ਜਾਇਜ਼ਾ ਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨਰੇਗਾ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਐਮ.ਪੀ. ਡਾ. ਅਮਰ ਸਿੰਘ ਨੇ ਜਾਇਜ਼ਾ ਲਿਆ

1

ਰਾਏਕੋਟ, 23 ਜੂਨ (ਜਸਵੰਤ ਸਿੰਘ ਸਿੱਧੂ): ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਨੇੜਲੇ ਪਿੰਡ ਬੁਰਜ ਹਰੀ ਸਿੰਘ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਗਿਆ।


ਇਸ ਮੌਕੇ ਮਨਰੇਗਾ ਮਜ਼ਦੂਰਾਂ ਨੇ ਮੈਂਬਰ ਪਾਰਲੀਮੈਂਟ ਡਾ.ਅਮਰ ਸਿੰਘ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਮਨਰੇਗਾ ਲੇਬਰ ਜਿਆਦਾ ਹੋਣ ਕਰਕੇ ਕੰਮ ਘੱਟ ਮਿਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ 100 ਦਿਨ ਕੰਮ ਦਿੱਤਾ ਜਾਵੇ। ਇਸ ਮੌਕੇ ਡਾ. ਅਮਰ ਸਿੰਘ ਨੇ ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਉੱਥੇ ਹੀ ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਹਰੀ ਸਿੰਘ ਵਿਖੇ ਛੱਪੜ 'ਤੇ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੀ ਘਾਟ ਨਹੀਂ ਆਵੇਗੀ। ਡਾ. ਅਮਰ ਸਿੰਘ ਨੇ ਕਿਹਾ ਕਿ ਮਨਰੇਗਾ ਵੱਲੋਂ ਕੀਤੇ ਜਾ ਰਹੇ ਖਾਲ੍ਹਿਆਂ ਦੀ ਸਫਾਈ ਦਾ ਕੰਮ 30 ਜੂਨ ਤੋਂ ਪਹਿਲਾਂ ਮੁਕੰਮਲ ਕਰਨ ਦੀ ਤਜਵੀਜ ਹੈ, ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਫ ਸਫਾਈ ਦਾ ਕੰਮ ਮਸ਼ੀਨਾਂ ਦੀ ਥਾਂ ਮਨਰੇਗਾ ਮਜ਼ਦੂਰਾਂ ਤੋਂ ਕਰਵਾਉਣ ਨਾਲ ਜਿੱਥੇ ਮਨਰੇਗਾ ਵਰਕਰਾਂ ਨੂੰ ਆਰਥਿਕ ਹੁਲਾਰਾ ਮਿਲੇਗਾ, ਉੱਥੇ ਕੰਮ ਵੀ ਵਧੀਆ ਢੰਗ ਨਾਲ ਹੋਵੇਗਾ। ਉਨ੍ਹਾਂ ਇਸ ਮੌਕੇ ਮਨਰੇਗਾ ਮਜ਼ਦੂਰਾਂ ਨੂੰ ਸ਼ੋਸ਼ਲ ਡਿਸਟੈਸਿੰਗ ਦਾ ਪਾਲਣ ਕਰਦੇ ਹੋਏ ਆਪਣਾ ਮੂੰਹ ਢੱਕਣ ਅਤੇ ਵਾਰ ਵਾਰ ਹੱਥ ਧੋਣ ਨੂੰ ਯਕੀਨੀ ਬਣਾਉਣ ਲਈ ਕਿਹਾ।


ਇਸ ਮੌਕੇ ਸਰਪੰਚ ਭੁਪਿੰਦਰ ਕੌਰ ਵੱਲੋਂ ਪਿੰਡ ਬੁਰਜ ਹਰੀ ਸਿੰਘ ਵਿਖੇ ਬਣਾਏ ਜਾ ਰਹੇ ਸਰਕਾਰੀ ਡਿਗਰੀ ਕਾਲਜ ਅਤੇ ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਲਈ ਡਾ. ਅਮਰ ਸਿੰਘ ਮੈਂਬਰ ਪਾਰਲੀਮੈਂਟ ਦਾ ਧੰਨਵਾਦ ਕੀਤਾ। ਇਸ ਸਮੇਂ ਕਾਮਿਲ ਬੋਪਾਰਾਏ, ਬੀਡੀਪੀਓ ਰੁਪਿੰਦਰ ਕੌਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਜਗਪ੍ਰੀਤ ਸਿੰਘ ਬੁੱਟਰ, ਬਲਜੀਤ ਸਿੰਘ ਹਲਵਾਰਾ, ਪ੍ਰਦੀਪ ਸਿੰਘ ਪੀਏ, ਪੰਚ ਕਰਮਜੀਤ ਕੌਰ, ਬਲਜੀਤ ਕੌਰ ਪੰਚ, ਪੰਚ ਮਨਦੀਪ ਕੌਰ, ਪੰਚ ਗੁਰਬਖ਼ਸ ਸਿੰਘ, ਪੰਚ ਪ੍ਰੀਤਮ ਸਿੰਘ, ਜਗਦੀਸ਼ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਪ੍ਰਦੀਪ ਸਿੰਘ ਗਰੇਵਾਲ, ਨਰਵੀਰ ਸਿੰਘ, ਤਰਸ਼ੇਮ ਸਿੰਘ ਭੱਟੀ, ਮੇਜਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।