ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿਚ ਮੱਥਾ ਰਗੜ ਰਹੇ ਕੈਪਟਨ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Harpal Cheema ਨੇ ਦੋਸ਼ ਲਾਇਆ ਕਿ Captain Amarinder Singh ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ Rahul Gandhi ਕੋਲ ਮੱਥਾ ਰਗੜ ਰਹੇ ਹਨ

Captain repeatedly bowing at Rahul Gandhi's court to save his seat: Harpal Cheema

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ (Rahul Gandhi) ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਦੌਰਾਨ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨੌਕਰੀਆਂ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਧੋਖ਼ਾ ਦਿੱਤਾ ਹੈ।

ਹੋਰ ਪੜ੍ਹੋ: ਗੁਆਂਢੀਆਂ ਤੋਂ ਦੁਖੀ ਮਹਿਲਾ ਨੇ 7 ਸਾਲਾ ਬੇਟੇ ਨਾਲ 12ਵੀਂ ਮੰਜ਼ਿਲ ਤੋਂ ਮਾਰੀ ਛਾਲ

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ (Captain Amarinder Singh ) ਨੇ ਹੋਰ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੀ ਬੇਅਬਦੀ ਕਰਨ ਵਾਲੇ ਦੋਸ਼ੀਆਂ ਅਤੇ ਸਿੱਖਾਂ ਉਤੇ ਗੋਲੀ ਚਲਾਉਣ ਵਾਲਿਆਂ ਸਾਜਿਸ਼ਘਾੜਿਆਂ ਨੂੰ ਵੀ ਅਜੇ ਤੱਕ ਕੋਈ ਸਜ਼ਾ ਨਹੀਂ ਮਿਲੀ।

ਹੋਰ ਪੜ੍ਹੋ: ਜੰਮੂ-ਕਸ਼ਮੀਰ ਦੇ ਨੇਤਾਵਾਂ ਨਾਲ ਕੱਲ੍ਹ ਹੋਵੇਗੀ PM ਦੀ High Level ਮੀਟਿੰਗ

ਚੀਮਾ ਨੇ ਕਿਹਾ ਅੱਜ ਪੰਜਾਬ (Punjab) ਵਿੱਚ ਹਰ ਦਿਨ ਨਕਲੀ ਸ਼ਰਾਬ ਬਣਾਉਣ ਵਾਲੀਆਂ ਫ਼ੈਕਟਰੀਆਂ ਫੜੀਆਂ ਜਾ ਰਹੀਆਂ ਹਨ। ਬਾਦਲਾਂ ਦੇ ਰਾਜ ਦੀ ਤਰਾਂ ਨਸ਼ਾ ਮਾਫੀਆ, ਟਰਾਂਸਪਰਟ ਮਾਫੀਆ, ਰੇਤ ਤੇ ਖਣਜ ਮਾਫੀਆ ਅਤੇ ਗੁੰਡਾਗਰਦੀ ਜਾਰੀ ਹੈ ਅਤੇ ਪੰਜਾਬ ਦੇ ਲੋਕ ਪੁਲਿਸ ਅਤੇ ਮਾਫੀਆ ਰਾਜ ਦੇ ਜ਼ੁਲਮਾਂ ਨਾਲ ਤੜਪ ਰਹੇ ਹਨ। ਉਹਨਾਂ ਕਿਹਾ ਖਾਣ ਪੀਣ ਵਾਲੀਆਂ ਵਸਤਾਂ ਦੀ ਮਹਿੰਗਾਈ ਸਿਖ਼ਰ 'ਤੇ ਪਹੁੰਚ ਗਈ ਹੈ ਅਤੇ ਗਰੀਬ ਲੋਕਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ (Congress Government) ਸੂਬੇ ਨੂੰ ਛੱਡ ਕੇ ਦਿੱਲੀ ਦਰਬਾਰ ਦੀਆਂ ਹਜ਼ਾਰੀਆਂ ਭਰਨ ਵਿੱਚ ਮਸਤ ਹੈ।

ਹੋਰ ਪੜ੍ਹੋ: ਖ਼ੁਸ਼ਖ਼ਬਰੀ! Punjab Police ਨੇ ਖੋਲ੍ਹੀਆਂ ਭਰਤੀਆਂ, ਇਸ ਦਿਨ ਹੋਵੇਗੀ ਲਿਖਤੀ ਪ੍ਰੀਖਿਆ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਖਾਤਰ ਗੈਰ ਸੰਵਿਧਾਨਕ ਅਤੇ ਪੰਜਾਬ ਵਿਰੁੱਧੀ ਫ਼ੈਸਲੇ ਕਰ ਰਹੇ ਹਨ। ਆਮ ਲੋਕਾਂ ਦੀ ਥਾਂ ਅਮੀਰ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦਕਿ ਆਮ ਲੋਕਾਂ ਦੇ ਧੀਆਂ ਪੁੱਤ ਹਰ ਦਿਨ ਪੰਜਾਬ ਪੁਲਿਸ (Punjab Police) ਦੀਆਂ ਡਾਂਗਾਂ ਖਾ ਰਹੇ ਹਨ। ਤਨਖਾਹ ਕਮਿਸ਼ਨ ਦੇ ਨਾਂਅ 'ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ: ਖਾਣਾ ਪਹੁੰਚਾਉਣ ਲਈ Cycle 'ਤੇ ਜਾਂਦਾ ਸੀ Delivery Boy, ਲੋਕਾਂ ਨੇ Gift ਕੀਤੀ ਬਾਈਕ

ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤਾਂ ਠੰਡੀਆਂ ਵਾਦੀਆਂ ਵਿੱਚ ਬੈਠੇ ਰਹੇ ਸਨ ਅਤੇ ਹੁਣ ਦਿੱਲੀ ਦਰਬਾਰ 'ਚ ਕੁਰਸੀ ਬਚਾਉਣ ਲਈ ਤਰਲੇ ਲੈ ਰਹੇ ਹਨ। ਚੀਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ (Congress Party) ਦੇ ਆਗੂਆਂ ਕੋਲੋਂ 2017 ਵਿੱਚ ਕੀਤੇ ਚੋਣ ਵਾਅਦਿਆਂ ਹਿਸਾਬ ਕਿਤਾਬ ਜ਼ਰੂਰ ਲੈਣ।