ਸੰਗਰੂਰ ਜ਼ਿਮਨੀ ਚੋਣ: CM ਮਾਨ ਦੀ ਅਪੀਲ- ਬੱਚਿਆਂ ਦੇ ਚੰਗੇ ਭਵਿੱਖ ਅਤੇ ਵਿਕਾਸ ਲਈ ਵੋਟ ਜ਼ਰੂਰ ਪਾਓ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਪਾਉਣ ਦੀ ਅਪੀਲ ਕੀਤੀ ਹੈ।

Sangrur Lok Sabha bypoll


ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਜ਼ਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਪਾਉਣ ਦੀ ਅਪੀਲ ਕੀਤੀ ਹੈ।

Tweet

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, “ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ। ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ…ਇਨਕਲਾਬ ਜ਼ਿੰਦਾਬਾਦ”।