ਬਿਸ਼ਨੋਈ ਗੈਂਗ ਦੇ ਗੈਂਗਸਟਰ ਨੇ ਸਾਬਕਾ MLA ਹਰਪ੍ਰਤਾਪ ਸਿੰਘ ਅਜਨਾਲਾ ਤੋਂ ਮੰਗੀ ਫਿਰੌਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Former MLA Harpartap Singh Ajnala


ਅੰਮ੍ਰਿਤਸਰ: ਪੰਜਾਬ ਵਿਚ ਕੁਝ ਦਿਨਾਂ ਤੋਂ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੂੰ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲੀਆਂ ਹਨ। ਸਾਬਕਾ ਵਿਧਾਇਕ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ ਅਤੇ ਪੁਲਿਸ ਨੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Threatening Phone Call

ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਕੰਬੋਅ ਨੂੰ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਨੰਬਰ 'ਤੇ ਵਟਸਐਪ ਕਾਲ ਆਈ ਹੈ। ਫੋਨ ਕਰਨ ਵਾਲੇ ਨੇ ਆਪਣੀ ਵਿੱਕੀ ਕੋਬਰਾ ਦੱਸਿਆ ਹੈ ਅਤੇ ਉਹ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਪੈਸੇ ਨਾ ਦਿੱਤੇ ਗਏ ਤਾਂ ਉਹ ਗੋਲੀ ਮਾਰ ਦੇਵੇਗਾ।

Lawrence Bishnoi

ਹਰਪ੍ਰਤਾਪ ਸਿੰਘ ਅਜਨਾਲਾ ਅੰਮ੍ਰਿਤਸਰ ਤੋਂ ਤੀਜੇ ਆਗੂ ਹਨ ਜਿਨ੍ਹਾਂ ਨੂੰ ਧਮਕੀ ਮਿਲੀ ਹੈ।  ਕਰੀਬ 5 ਦਿਨ ਪਹਿਲਾਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਨੂੰ ਫੋਨ 'ਤੇ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਸੀ। ਹਾਲ ਹੀ ਵਿਚ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵੀ ਤਿੰਨ ਨੰਬਰਾਂ ਤੋਂ ਇਕ ਵਟਸਐਪ ਕਾਲ ਆਈ ਅਤੇ ਪੈਸਿਆਂ ਦੀ ਮੰਗ ਕੀਤੀ ਗਈ ਸੀ। ਉਹਨਾਂ ਨੇ ਵੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।