ਭਲਕੇ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ।

Punjab Vidhan Sabha budget session will start from tomorrow

 

ਚੰਡੀਗੜ੍ਹ: ਭਲਕੇ 24 ਜੂਨ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਸੈਸ਼ਨ ਦੇ ਪਹਿਲੇ ਦਿਨ ਸਦਨ ਵਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਲਿਸਟ ਵਿਚ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਹਰਦੀਪ ਇੰਦਰ ਸਿੰਘ ਬਾਦਲ, ਸਾਬਕਾ ਵਿਧਾਇਕ ਸ਼ੰਗਾਰਾ ਰਾਮ ਸਹੂੰਗੜਾ ਅਤੇ ਪੱਕਾ ਕਲਾਂ ਤੋਂ ਸਾਬਕਾ ਅਕਾਲੀ ਵਿਧਾਇਕ, ਸੁਖਦੇਵ ਸਿੰਘ ਸੁੱਖਲੱਥੀ ਸ਼ਾਮਲ ਹਨ।

Punjab Vidhan Sabha Session

ਸਦਨ ਵਲੋਂ ਕੁੱਝ ਹੋਰ ਸ਼ਖ਼ਸੀਅਤਾਂ ਨੂੰ ਵੀ ਸ਼ਰਧਾਂਜਲੀਆਂ ਦਿਤੀਆਂ ਜਾਣਗੀਆਂ, ਜਿਹੜੇ ਮਾਰਚ ਮਹੀਨੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਦਿਤੇ ਗਏ ਸਨ। ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਅਤੇ ਇਸ ਤੋਂ ਬਾਅਦ ਆਮ ਬਜਟ ਉਤੇ ਬਹਿਸ ਹੋਵੇਗੀ।

Harpal Cheema

ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪ੍ਰਸਤਾਵ ਪੇਸ਼ ਕਰਨੇ ਹਨ ਅਤੇ ਹੋਣ ਵਾਲੀ 2 ਦਿਨਾਂ ਬਹਿਸ ਦਾ ਜਵਾਬ ਵੀ ਦੇਣਾ ਹੈ ਅਤੇ ਬਾਅਦ ਵਿਚ ਸਾਲ 2022-23 ਦੇ ਖ਼ਰਚੇ ਦੇ ਪ੍ਰਸਤਾਵ ਤੇ ਗ੍ਰਾਂਟਾਂ ਸਦਨ ਦੀ ਪ੍ਰਵਾਨਗੀ ਲਈ ਪੇਸ਼ ਕਰਨੇ ਹਨ ਅਤੇ ਦੂਜੇ ਪਾਸੇ ਬਤੌਰ ਵਿੱਤ ਮੰਤਰੀ ਜੀ.ਐਸ.ਟੀ. ਕੌਂਸਲ ਦੀ ਬੈਠਕ ਵਿਚ ਵੀ ਅਹਿਮ ਭੂਮਿਕਾ ਨਿਭਾਉਣੀ ਹੈ।