ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਸਾਬਕਾ ਸਰਪੰਚ ਦੇ ਪੁੱਤਰ ਦੀ ਭੇਦਭਰੇ ਹਲਾਤਾਂ 'ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਕ ਮਹੀਨਾ ਪਹਿਲਾਂ ਨਸ਼ੇ ਦੇ ਕੇਸ 'ਚ ਗਿਆ ਸੀ ਅੰਦਰ

photo

 

ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਸਾਬਕਾ ਸਰਪੰਚ ਦੇ ਪੁੱਤਰ ਦੀ ਭੇਦਭਰੇ ਹਲਾਤ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਨੂਰ ਸਿੰਘ (20) ਵਾਸੀ ਲੁਧੱੜ, ਅੰਮ੍ਰਿਤਸਰ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਇਕ ਮਹੀਨਾ ਪਹਿਲਾਂ ਨਸ਼ੇ ਦੇ ਕੇਸ 'ਚ ਅੰਦਰ ਗਿਆ ਸੀ। ਮ੍ਰਿਤਕ ਦੇ ਪਿਤਾ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਰਾਤ ਤਕਰੀਬਨ 11 ਵਜੇ ਮੈਨੂੰ ਜੇਲ੍ਹ 'ਚੋਂ ਫੋਨ ਆਇਆ ਕਿ ਤੁਹਾਡੇ ਪੁੱਤਰ ਦੀ ਮੌਤ ਹੋ ਚੁੱਕੀ ਹੈ ਅਤੇ ਸਵੇਰੇ ਉਸ ਦਾ ਮੈਡੀਕਲ ਕਾਲਜ ਵਿਖੇ ਪੋਸਟਮਾਰਟਮ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ: ਤਲਵੰਡੀ ਭਾਈ 'ਚ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਆੜ੍ਹਤੀਆ, ਘਟਨਾ CCTV 'ਚ ਕੈਦ

ਉਹਨਾਂ ਦਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਪੁਲਿਸ ਵਲੋਂ ਐਨ ਡੀ ਪੀ ਐਸ ਐਕਟ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਪੁਲਿਸ ਉਨ੍ਹਾਂ ਦੇ ਪੁੱਤਰ ਨੂੰ ਗ੍ਰਿਫਤਾਰ ਕਰਕੇ ਲੈ ਕੇ ਗਏ ਸੀ ਤਾਂ ਉਹ ਚੰਗਾ-ਭਲਾ ਠੀਕ-ਠਾਕ ਸੀ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਨੇ ਜੇਲ੍ਹ ਅਧਿਕਾਰੀਆਂ ਦੇ ਕੋਲੋ ਇਹ ਪੁੱਛਿਆ ਕਿ ਉਨ੍ਹਾਂ ਦੇ ਲੜਕੇ ਦੀ ਮੌਤ ਕਿਵੇਂ ਹੋਈ ਹੈ ਤਾਂ ਉਹਨਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿਤਾ।

ਇਹ ਵੀ ਪੜ੍ਹੋ: ਮਸ਼ਹੂਰ ਸੈਰ ਸਪਾਟਾ ਸਥਾਨ ਦੀ ਸੂਚੀ 'ਚ ਸ਼ਾਮਲ ਰਾਜਸਥਾਨ ਦਾ ਕੁਲਧਾਰਾ ਪਿੰਡ, ਜਿਹੜਾ ਰਾਤੋ ਰਾਤ ਗਿਆ ਸੀ ਉਜੜ

ਹਰਜਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਵਲੋਂ ਆਪਣੇ ਪੁੱਤਰ ਦੀ ਜ਼ਮਾਨਤ ਲਗਾਈ ਗਈ ਸੀ ਪਰ ਜ਼ਮਾਨਤ ਤੋਂ ਪਹਿਲਾਂ ਹੀ ਇਹ ਮੰਦਭਾਗੀ ਖ਼ਬਰ ਆ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਦਾ ਸੀ ਜਾਂ ਨਹੀਂ ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਕਦੇ ਵੀ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਵੇਖਿਆ। ਉਹਨਾਂ ਨੇ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਹ ਦਸਿਆ ਜਾਵੇ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਿਵੇਂ ਹੋਈ ਹੈ।

 

ਇਸ ਘਟਨਾ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਾਹਿਬ ਸਿੰਘ ਨੇ ਦਸਿਆ ਕਿ ਜੇਲ੍ਹ ਦੇ ਅੰਦਰ ਬਣੀ ਦਰਗਾਹ ਦੇ ਵਿਚ ਲੰਗਰ ਲੱਗਿਆ ਹੋਇਆ ਸੀ ਜਿਸ ਦੌਰਾਨ ਤਕਰੀਬਨ 05:30 ਵਜੇ ਸ਼ਾਮ ਨੂੰ ਗੁਰਨੂਰ ਸਿੰਘ ਅਚਾਨਕ ਬੇਹੋਸ਼ ਹੋ ਕੇ ਡਿੱਗ ਪਿਆ, ਜਿਸ ਨੂੰ ਕੈਦੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਡਾਕਟਰ ਦੇ ਕੋਲ ਮੁੱਢਲੇ ਇਲਾਜ ਲਈ ਲਿਆਂਦਾ ਗਿਆ। ਉਹਨਾਂ ਦਸਿਆ ਕਿ ਇਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਿਆਂਦਾ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ।