ਜੇਕਰ ਤੁਸੀ ਵੀ ਰਹਿੰਦੇ ਹੋ ਦਰਿਆ ਜਾਂ ਭਾਖੜਾ ਨਹਿਰ ਦੇ ਨਜ਼ਦੀਕ ਤਾਂ ਇਹ ਖ਼ਬਰ ਤੁਹਾਡੇ ਲਈ ਹੈ ਬਹੁਤ ਜ਼ਰੂਰੀ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਖੜਾ  ਡੈਮ ਵਲੋਂ ਅੱਜ ਛਡਿਆ ਜਾ ਰਿਹਾ ਹੈ ਪਾਣੀ ....!

Punjabi News

ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ) : ਅੱਜ ਭਾਖੜਾ ਬਿਆਸ ਪ੍ਰਬੰਧਨ ਬੋਰਡ ਵਲੋਂ ਸਰਕਾਰੀ ਵਿਭਾਗਾਂ ਨੂੰ ਇਕ ਪੱਤਰ ਰਾਹੀਂ ਜਾਣਕਾਰੀ ਦਿਤੀ ਗਈ ਕਿ ਆਉਣ ਵਾਲੇ ਬਰਸਾਤੀ ਪਾਣੀ ਨੂੰ ਭਾਖੜਾ ਡੈਮ ਵਿਚ ਸਟੋਰ ਕਰਨ ਲਈ ਉਸ ਵਿਚ ਪਹਿਲਾਂ ਤੋਂ ਜਮ੍ਹਾ ਛੱਡਣ ਦੇ ਹੁਕਮ ਦਿਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਉੱਚ ਅਧਿਕਾਰੀਆਂ ਨੇ ਦਸਿਆ ਕਿ ਪੌਣਾਂ ਦੇ ਦਫ਼ਤਰ ਵਲੋਂ ਇਕ ਚਿਤਾਵਨੀ ਦਿਤੀ ਗਈ ਕਿ ਉਹ 23 ਜੂਨ ਨੂੰ ਦੁਪਿਹਰ 2 ਵਜੇ ਭਾਖੜਾ ਡੈਮ ਤੋਂ ਪਾਣੀ ਛੱਡਣਗੇ ਜਿਸ ਕਾਰਨ ਸਤਲੁਜ ਦਰਿਆ ਅਤੇ ਹੋਰ ਥਾਵਾਂ 'ਤੇ ਪਾਣੀ ਦਾ ਪੱਧਰ ਵਧ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਇਕ ਪੱਤਰ ਜਾਰੀ ਕਰਦੇ ਹੋਏ ਸਾਰੇ ਹੀ ਸਬੰਧਤ ਵਿਭਾਗਾਂ ਨੂੰ ਚੌਕਸ ਕਰ ਦਿਤਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਪ੍ਰਾਥਨਾ ਭਾਟੀਆ ਨੇ ਤੈਰਾਕੀ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਮਗ਼ਾ 

ਇਸ ਪੱਤਰ ਰਾਹੀਂ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਨੰਗਲ ਡੈਮ ਦੇ ਤੇ ਨਾਲ ਲੋਹੜ, ਸਤਲੁਜ  ਦਰਿਆ ਤੋਂ ਇਲਾਵਾ ਘਨੌਲੀ ਥਰਮਲ ਵਿਚ ਵੀ ਪਾਣੀ ਦਾ ਪੱਧਰ ਵਧਣ ਦੀ ਚੇਤਾਵਨੀ ਦਿਤੀ ਹੈ। ਉਨ੍ਹਾਂ ਦਸਿਆ ਕਿ ਇਹ ਸਾਰੇ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿਤਾ ਗਿਆ ਹੈ।  ਜੇਕਰ ਉਹ ਮੰਨ ਜਾਂਦੇ ਹਨ ਤਾਂ ਸਤਲੁਜ ਦਰਿਆ ਵਿਚ 5000 ਕਿਊਸਿਕ ਪਾਣੀ ਛੱਡਿਆ ਜਾਵੇਗਾ।