ਕੈਪਟਨ ਵਲੋਂ ਰਾਹੁਲ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਾਂਝਾ ਉਮੀਦਵਾਰ ਬਣਾਉਣ ਦਾ ਸਮਰਥਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਗਠਜੋੜ...

Captain Amarinder Singh

ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਵਿਰੋਧੀ ਧਿਰਾਂ ਦੇ ਗਠਜੋੜ ਦਾ ਉਮੀਦਵਾਰ ਬਣਾਉਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਅਪਣੇ ਪਹਿਲੇ ਸਟੈਂਡ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਅਗਵਾਈ ਕਰਨ ਲਈ ਰਾਹੁਲ ਗਾਂਧੀ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਉਹ ਨਿਸ਼ਚਤ ਤੌਰ 'ਤੇ ਸਫਲ ਪ੍ਰਧਾਨ ਮੰਤਰੀ ਸਿੱਧ ਹੋਣਗੇ।

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਵਿਰੋਧੀ ਧਿਰਾਂ ਨਾਲ ਗੱਠਜੋੜ ਦੀਆਂ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ।
ਇੱਥੇ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੇ ਸੈਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਪਾਰਟੀ ਵੱਲੋਂ ਕੌਮੀ ਪੱਧਰ 'ਤੇ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਦੀਆਂ ਸੂਬਾਈ ਇਕਾਈਆਂ ਉਸੇ ਫ਼ੈਸਲੇ ਨੂੰ ਅਪਣਾਉਣਗੀਆਂ। ਉਨ੍ਹਾਂ ਕਿਹਾ, ''ਵਿਰੋਧੀ ਧਿਰਾਂ ਦਰਿਮਆਨ ਗੱਠਜੋੜ ਕੌਮੀ ਪੱਧਰ ਦੇ ਅਨੁਕੂਲ ਹੋਣਾ ਹੈ

ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹੀ ਸੂਬਿਆਂ 'ਤੇ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਗੱਠਜੋੜ ਕੇਂਦਰੀ ਲੀਡਰਸ਼ਿਪ 'ਤੇ ਨਿਰਭਰ ਹੋਵੇਗਾ ਅਤੇ ਉਹ ਸਾਨੂੰ ਜਿੱਥੇ ਕਹਿਣਗੇ, ਅਸੀਂ ਉਸ ਮੁਤਾਬਕ ਚੱਲਾਂਗੇ।'' ਜਦੋਂ ਪੁਛਿਆ ਗਿਆ ਕਿ ਇਸ ਦਾ ਇਹ ਮਤਲਬ ਹੈ ਕਿ ਉਨ੍ਹਾਂ (ਮੁੱਖ ਮੰਤਰੀ) ਨੇ ਆਮ ਆਦਮੀ ਪਾਰਟੀ (ਆਪ) ਨਾਲ ਗੱਠਜੋੜ ਦੀ ਵੀ ਗੱਲ ਕੀਤੀ ਹੈ ਜਿਸ ਪਾਰਟੀ ਨੂੰ ਕਾਂਗਰਸ ਨੇ ਪੰਜਾਬ ਵਿੱਚ ਕਰਾਰੀ ਹਾਰ ਦਿੱਤੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਕਿਹਾ ਕਿ ਇਹ ਸ਼ਬਦ ਉਨ੍ਹਾਂ ਦੇ ਮੂੰਹ ਵਿੱਚ ਪਾਉਣ ਤੋਂ ਗੁਰੇਜ਼ ਕੀਤਾ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਜੋ ਸ੍ਰੀ ਚਿਚੰਬਰਮ ਨੇ ਆਖਿਆ, ਮੈਂ ਉਸ ਦਾ ਸਮਰਥਨ ਕੀਤਾ। ਮੇਰਾ ਮੰਨਣਾ ਹੈ ਕਿ ਉਨ੍ਹਾਂ ਨੇ ਬਹੁਤ ਵਧੀਆ ਨੁਕਤਾ ਪੇਸ਼ ਕੀਤਾ ਹੈ ਕਿ ਸਾਨੂੰ ਵੱਧ ਤੋਂ ਵੱਧ ਵਿਰੋਧੀ ਪਾਰਟੀਆਂ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਕਰਨਾ ਚਾਹੀਦਾ ਹੈ।'' ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਵਾਂ ਉਪ ਕੁਲਪਤੀ ਬਨਾਰਸ ਹਿੰਦੂ ਯੂਨੀਵਰਸਿਟੀ ਤੋਂ ਲਿਆਉਣ ਵਿੱਚ ਕੋਈ ਨੁਕਸਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਚ ਕੋਟੀ ਦੇ ਵਿਦਵਾਨ ਕਿਸੇ ਵੀ ਸੂਬੇ ਤੋਂ ਹੋ ਸਕਦੇ ਹਨ।