ਸੀਐਮ ਕੋਰੋਨਾ ਰਿਲੀਫ਼ ਫੰਡ ਦੀ ਸਹੀ ਵਰਤੋਂ ਹੋ ਰਹੀ ਹੈ, ਸਰਕਾਰ ਨੇ ਘਪਲੇ ਦੇ ਦੋਸ਼ਾਂ ਨੂੰ ਨਕਾਰਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੁਨੀਆਂ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਵਿਚ ਵੀ ਲੋਕ ਇਸ ਮਹਾਂਮਾਰੀ ਦਾ ਸਾਹਮਣਾ ਕਰ ਰਹੇ ਹਨ। ਕੋ

Capt Amrinder Singh

ਚੰਡੀਗੜ੍ਹ: ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਕੋਰੋਨਾ ਰਾਹਤ ਫੰਡ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਫੰਡ ਨੂੰ ਲੈ ਕੇ ਆਰਟੀਆਈ ਦੀ ਰਿਪੋਰਟ ਵਿਚ ਵੱਡਾ ਖੁਲਾਸਾ ਹੋਇਆ ਹੈ, ਜਿਸ ਅਨੁਸਾਰ ਮੁੱਖ ਮੰਤਰੀ ਕੋਰੋਨਾ ਰਾਹਤ ਫੰਡ ਵਿਚ ਹੁਣ ਤੱਕ 67 ਕਰੋੜ ਰੁਪਏ ਜਮ੍ਹਾਂ ਹੋਏ ਹਨ, ਜਿਸ ਵਿਚੋਂ ਸਰਕਾਰ ਨੇ ਸਿਰਫ 2 ਕਰੋੜ 38 ਲੱਖ ਰੁਪਏ ਖਰਚੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਸਰਕਾਰ ਨੇ ਬਾਕੀ ਪੈਸਾ ਇਕ ਪ੍ਰਾਈਵੇਟ ਬੈਂਕ ਵਿਚ ਜਮ੍ਹਾਂ ਕੀਤਾ ਹੋਇਆ ਹੈ।

ਇਸ ਫੰਡ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਵੀ ਲਿਆ ਜਾ ਰਿਹਾ ਹੈ। ਪਰ ਮੁੱਖ ਮੰਤਰੀ ਦਫ਼ਤਰ ਪੰਜਾਬ ਦੇ ਇਕ ਅਧਿਕਾਰੀ ਦਾ ਕਹਿਣਾ ਹੈ ਕਿ ਸੀਐਮ ਰਿਲੀਫ ਫੰਡ ਦੀ ਬਿਲਕੁਲ ਸਹੀ ਵਰਤੋਂ ਹੋ ਰਹੀ ਹੈ। ਉਹਨਾਂ ਨੇ ਰੋਜ਼ਾਨਾ ਸਪੋਕਸਮੈਨ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਰਾਹਤ ਕਾਰਜਾਂ ਦੀ ਜ਼ਰੂਰਤ ਹੋਵੇਗੀ ਅਤੇ ਹਰ ਇਕ ਪੈਸਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ।

ਦੱਸ ਦਈਏ ਕਿ ਆਰਟੀਆਈ ਰਿਪੋਰਟ ਮੁਤਾਬਕ ਇਸ ਰਾਸ਼ੀ ਵਿਚੋਂ ਨਾਂਦੇੜ ਸਾਹਿਬ, ਕੋਟਾ ਤੇ ਤਾਮਿਲਨਾਡੂ ਵਿਚ ਫਸੇ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਲਈ ਕੋਰੋਨਾ ਰਿਲੀਫ ਫ਼ੰਡ ਵਿਚੋਂ 1 ਕਰੋੜ 93 ਲੱਖ ਰੁਪਏ ਖ਼ਰਚੇ ਗਏ ਹਨ ਜਦਕਿ ਇਸੇ ਫ਼ੰਡ ਵਿਚੋਂ 35 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਰਹੂਮ ਏ.ਸੀ.ਪੀ ਅਨਿਲ ਕੋਹਲੀ ਦੇ ਪਰਵਾਰ ਨੂੰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਸ਼ੁਰੂਆਤੀ ਦਿਨਾਂ ਚ ਮੁੱਖ ਮੰਤਰੀ ਦੀ ਅਪੀਲ ‘ਤੇ ਕੋਰੋਨਾ ਰਿਲੀਫ ਫ਼ੰਡ ਵਿਚ ਵਿਧਾਇਕਾਂ, ਸਿਆਸੀ ਆਗੂਆਂ, ਉਦਯੋਗਪਤੀਆਂ ਤੇ ਆਮ ਦੁਕਾਨਦਾਰਾਂ ਵੱਲੋਂ ਪੈਸਾ ਦਾਨ ਦਿੱਤਾ ਗਿਆ ਸੀ।