
ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ ਭਵਨ ਪਹੁੰਚੇ
ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣਾ ਚਾਰਜ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ।
ਤਾਜਪੋਸ਼ੀ ਲਈ ਕਾਂਗਰਸ ਭਵਨ ਆਉਣ ਤੋਂ ਪਹਿਲਾਂ ਸਿੱਧੂ ਪੰਜਾਬ ਭਵਨ ਚੰਡੀਗੜ੍ਹ ਪਹੁੰਚ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੀ ਉਥੇ ਪਹੁੰਚ ਗਏ ਹਨ। ਇਥੇ ਕੈਪਟਨ ਨੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਵੱਡੇ ਵਰਕਰਾਂ ਨੂੰ ਚਾਹ ਲਈ ਬੁਲਾਇਆ ਹੈ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਣਗੇ।