ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਰਹੂਮ ਨਿਰਮਲ ਸਿੰਘ ਕਾਹਲੋਂ ਦੇ ਘਰ ਪਹੁੰਚੇ BJP ਆਗੂ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿਛਲੇ ਦਿਨੀਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਕਰ ਗਏ ਸਨ ਅਕਾਲ ਚਲਾਣਾ

photo

 

ਮੁਹਾਲੀ: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਰਹੂਮ ਨਿਰਮਲ ਸਿੰਘ ਦੇ ਘਰ ਭਾਜਪਾ ਆਗੂ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

 

ਇਹ ਆਗੂ ਸੁਨੀਲ ਜਾਖੜ, ਮਨਜਿੰਦਰ ਸਿੰਘ ਸਿਰਸਾ, ਪਰਮਿੰਦਰ ਬਰਾੜ, ਅਰਵਿੰਦ ਖੰਨਾ ਅਤੇ ਸੁਰਜੀਤ ਜਿਆਣੀ ਸਨ। ਜਿਹਨਾਂ ਨੇ ਸਵਰਗੀ ਕਾਹਲੋਂ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।

 

ਦੱਸ ਦੇਈਏ ਕਿ ਸਵਰਗੀ ਨਿਰਮਲ ਸਿੰਘ ਕਾਹਲੋਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਐਸਕਾਰਟ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਮੁੱਚੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ।