ਲੁਧਿਆਣਾ : ਮਨੀਪੁਰ ਹਿੰਸਾ ਦੇ ਵਿਰੋਧ 'ਚ ਪੰਜਾਬ ਕਾਂਗਰਸ ਦਾ ਨੇ ਸ਼ੁਰੂ ਕੀਤਾ ਮੌਨ ਸੱਤਿਆਗ੍ਰਹਿ

ਏਜੰਸੀ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਵੀ ਮੱਥੇ 'ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ 'ਤੇ ਬੈਠੇ

photo

 

ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿਤਾ ਹੈ। ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ 'ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ।

ਸੱਤਿਆਗ੍ਰਹਿ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਲਖਬੀਰ ਲੱਖਾ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਸ਼ਮੂਲੀਅਤ ਕੀਤੀ।

ਮੌਨ ਵਰਤ ਦੌਰਾਨ ਆਗੂਆਂ ਨੇ ਅਪਣੀ ਗੱਲ ਲੋਕਾਂ ਸਾਹਮਣੇ ਰੱਖਣ ਲਈ ਵੱਖ-ਵੱਖ ਨਾਅਰਿਆਂ ਵਾਲੇ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਇਸ ਮੌਨ ਸੱਤਿਆਗ੍ਰਹਿ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਿੱਸਾ ਲੈਣ ਪਹੁੰਚ ਰਹੇ ਹਨ। ਇਹ ਪ੍ਰਦਰਸ਼ਨ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।
ਮਣੀਪੁਰ ਵਿਚ ਵਾਪਰ ਰਹੇ ਅਰਾਜਕ ਤੱਤਾਂ ਦੀ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਮੌਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਗੂਆਂ ਨੇ ਕਿਹਾ ਕਿ ਮਨੀਪੁਰ ਵਿਚ ਵਾਪਰੀ ਬਹੁਤ ਹੀ ਦਰਦਨਾਕ ਘਟਨਾ ਨੇ ਉਨ੍ਹਾਂ ਨੂੰ ਰੋਂ ਦਿਤਾ ਹੈ। ਭਾਰਤ ਮਾਤਾ ਰੋ ਰਹੀ ਹੈ ਕਿ ਅੱਜ ਉਨ੍ਹਾਂ ਦੀਆਂ ਧੀਆਂ ਨਾਲ ਕੀ ਹੋ ਰਿਹਾ ਹੈ। ਜਦੋਂ ਸਰਕਾਰ ਲੋਕਾਂ ਵਿਚ ਨਫ਼ਰਤ ਪੈਦਾ ਕਰਦੀ ਹੈ ਤਾਂ ਅਜਿਹੀਆਂ ਜ਼ਾਲਮਾਨਾ ਘਟਨਾਵਾਂ ਵਾਪਰਦੀਆਂ ਹਨ। ਜੋ ਹੁਣ ਸਹਿਣਯੋਗ ਨਹੀਂ ਹੈ। ਇਸ ਸਮੇਂ ਪੂਰਾ ਦੇਸ਼ ਮਨੀਪੁਰ ਦੇ ਨਾਲ ਖੜ੍ਹਾ ਹੈ। ਰਾਸ਼ਟਰਪਤੀ ਤੋਂ ਮਣੀਪੁਰ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।