Visa-free travel: 59 ਦੇਸ਼ਾਂ ਦੀ ਯਾਤਰਾ ਬਿਨਾਂ ਵੀਜ਼ੇ ਦੇ ਕਰ ਸਕਦੇ ਹਨ ਭਾਰਤੀ
ਪਾਸਪੋਰਟ ਰੈਕਿੰਗ ਵਿੱਚ ਭਾਰਤ 77 ਵੇਂ ਸਥਾਨ ਉੱਤੇ
Visa-free travel: Indians can travel to 59 countries without a visa
ਨਵੀਂ ਦਿੱਲੀ: ਭਾਰਤੀ ਹੁਣ 59 ਦੇਸ਼ਾਂ ਵਿੱਚ ਬਿਨਾਂ ਵੀਜ਼ਾ ਦੇ ਯਾਤਰਾ ਕਰ ਸਕਦੇ ਹਨ। ਇਹ ਜਾਣਕਾਰੀ ਮੰਗਲਵਾਰ ਨੂੰ ਜਾਰੀ ਕੀਤੇ ਗਏ ਹੈਨਲੇ ਪਾਸਪੋਰਟ ਇੰਡੈਕਸ ਵਿੱਚ ਸਾਹਮਣੇ ਆਈ ਹੈ। ਭਾਰਤ ਨੇ ਗਲੋਬਲ ਪਾਸਪੋਰਟ ਰੈਂਕਿੰਗ ਵਿੱਚ 77ਵਾਂ ਸਥਾਨ ਪ੍ਰਾਪਤ ਕੀਤਾ ਹੈ।
ਭਾਰਤ ਦੀ ਰੈਂਕਿੰਗ ਵਿੱਚ ਇਹ ਬਦਲਾਅ ਪਿਛਲੇ 6 ਮਹੀਨਿਆਂ ਵਿੱਚ ਆਇਆ ਹੈ। ਇਹ ਰੈਂਕਿੰਗ ਦੁਨੀਆ ਭਰ ਵਿੱਚ ਪਾਸਪੋਰਟਾਂ ਦੀ ਵੀਜ਼ਾ-ਮੁਕਤ ਯਾਤਰਾ ਦੀ ਗਿਣਤੀ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ।
ਸਿੰਗਾਪੁਰ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਦੇ ਮਾਮਲੇ ਵਿੱਚ ਸਿਖਰ 'ਤੇ ਹੈ। ਸਿੰਗਾਪੁਰ ਦਾ ਪਾਸਪੋਰਟ 193 ਦੇਸ਼ਾਂ ਵਿੱਚ ਵੀਜ਼ਾ-ਮੁਕਤ ਯਾਤਰਾ ਦੀ ਆਗਿਆ ਦਿੰਦਾ ਹੈ। ਜਾਪਾਨ ਅਤੇ ਦੱਖਣੀ ਕੋਰੀਆ 190 ਦੇਸ਼ਾਂ ਦੇ ਨਾਲ ਦੂਜੇ ਸਥਾਨ 'ਤੇ ਹਨ।
ਡੈਨਮਾਰਕ, ਫਿਨਲੈਂਡ, ਫਰਾਂਸ, ਜਰਮਨੀ, ਆਇਰਲੈਂਡ, ਇਟਲੀ ਅਤੇ ਸਪੇਨ ਸਾਂਝੇ ਤੌਰ 'ਤੇ ਤੀਜੇ ਸਥਾਨ 'ਤੇ ਹਨ, ਜਿਨ੍ਹਾਂ ਦੇ ਨਾਗਰਿਕ 189 ਦੇਸ਼ਾਂ ਵਿੱਚ ਵੀਜ਼ਾ-ਮੁਕਤ ਯਾਤਰਾ ਕਰ ਸਕਦੇ ਹਨ।